November 18, 2026, 10:17 pm
----------- Advertisement -----------
HomeNewsBreaking Newsਔਰਤ ਨੇ ਕੀਤਾ ਹਾਈ ਵੋਲਟੇਜ ਡਰਾਮਾ, ਘਰ ਵਾਲੇ ਨਾਲ ਲੜ ਕੇ ਚੜ੍ਹ...

ਔਰਤ ਨੇ ਕੀਤਾ ਹਾਈ ਵੋਲਟੇਜ ਡਰਾਮਾ, ਘਰ ਵਾਲੇ ਨਾਲ ਲੜ ਕੇ ਚੜ੍ਹ ਗਈ ਬੱਸ ਸਟੈਂਡ ਦੀ ਤੀਜੀ ਮੰਜ਼ਿਲ ‘ਤੇ

Published on

----------- Advertisement -----------

ਗੁਰਦਾਸਪੁਰ, 16 ਮਾਰਚ 2024 – ਗੁਰਦਾਸਪੁਰ ਦੇ ਨਵੇਂ ਬਣੇ ਬੱਸ ਸਟੈਂਡ ਦੀ ਤਿੰਨ ਮੰਜ਼ਿਲਾਂ ਇਮਾਰਤ ਦੀ ਤੀਸਰੀ ਮੰਜ਼ਿਲ ਤੇ ਚੜ ਕੇ ਇੱਕ ਨਵ ਵਿਆਹੁਤਾ ਔਰਤ ਨੇ ਹਾਈ ਵੋਲਟੇਜ ਡਰਾਮਾ ਕੀਤਾ। ਲੜ ਕੇ ਗਏ ਘਰ ਵਾਲੇ ਨੂੰ ਲੜਕੀ ਬੱਸ ਸਟੈਂਡ ਤੇ ਬੁਲਾਉਣ ਦੀ ਮੰਗ ਕਰ ਰਹੀ ਸੀ। ਪੁਲਿਸ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਇਮਾਰਤ ਦੀ ਤੀਸਰੀ ਮੰਜ਼ਿਲ ਤੋਂ ਉਤਾਰਿਆ ਅਤੇ ਉਸਦੇ ਘਰ ਵਾਲੇ ਨੂ ਬੁਲਾ ਕੇ ਸਮਝੌਤਾ ਕਰਾਉਣ ‌ ਦਾ ਭਰੋਸਾ ਦਿੱਤਾ। ਬਾਅਦ ਵਿੱਚ ਔਰਤ ਨੂੰ ਸਮਝਾ ਬੁਝਾ ਕੇ ਉਸਦੀ ਇੱਕ ਰਿਸ਼ਤੇਦਾਰ ਨਾਲ ਮੁਕੇਰੀਆਂ ਭੇਜ ਦਿੱਤਾ ਗਿਆ। ਦੂਜੇ ਪਾਸੇ ਔਰਤ ਦੇ ਘਰ ਵਾਲੇ ਜੋ ਇੱਕ ਸਰਕਾਰੀ ਕੰਡਕਟਰ ਹੈ ਨੇ ਆਪਣੀ ਵੋਟੀ ਤੇ ਲੜਾਈ ਝਗੜਾ ਕਰਨ ਅਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।

ਔਰਤ ਦੇ ਸਰਕਾਰੀ ਕੰਡਕਟਰ ਘਰ ਵਾਲੇ ਨੇ ਦੱਸਿਆ ਕਿ ਸਵੇਰੇ ਉਸ ਦੀ ਪਤਨੀ ਦਾ ਉਸ ਨਾਲ ਝਗੜਾ ਹੋਇਆ ਸੀ। ਉਸਨੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਉਸ ਨੂੰ ਪਰੇਸ਼ਾਨ ਕਰਦੀ ਹੈ। ਉਸ ਦੀ ਪਤਨੀ ਉਸਦੇ ਲਈ ਰੋਟੀ ਵੀ ਨਹੀਂ ਬਣਾਉਂਦੀ। ਉਸਨੇ ਦੋਸ਼ ਲਗਾਇਆ ਕਿ ਪਰਸੋਂ ਉਸ ਨੇ ਬਟਾਲੇ ਆ ਕੇ ਮੁਹੱਲੇ ਵਿੱਚ ਕਾਫੀ ਹੰਗਾਮਾ ਕੀਤਾ ਸੀ ਅਤੇ ਅੱਜ ਉਸ ਨੇ ਗੁਰਦਾਸਪੁਰ ਬੱਸ ਅੱਡੇ ਤੇ ਆ ਕੇ ਉਸ ਨਾਲ ਝਗੜਾ ਕੀਤਾ ਤੇ ਉਸ ਨੂੰ ਕੰਮ ਵੀ ਨਹੀਂ ਕਰਨ ਦਿੱਤਾ। ਉਸ ਤੋਂ ਬਾਅਦ ਉਹ ਬੱਸ ਸਟੈਂਡ ਦੀ ਤੀਸਰੀ ਮੰਜ਼ਿਲ ਤੇ ਚੜ ਗਈ ਜਿੱਥੋਂ ਪੁਲਿਸ ਨੇ ਆ ਕੇ ਉਸ ਨੂੰ ਉਤਾਰਿਆ। ਉਸ ਨੇ ਕਿਹਾ ਕਿ ਉਹ ਇਹਨਾਂ ਪਰੇਸ਼ਾਨ ਹੋ ਚੁੱਕਿਆ ਹੈ ਕਿ ਹੁਣ ਤਲਾਕ ਲੈਣਾ ਚਾਹੁੰਦਾ ਹੈ।

ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਥਾਣੇ ਤੋਂ ਸੂਚਨਾ ਮਿਲੀ ਸੀ ਕਿ ਨਵੇਂ ਬੱਸ ਸਟੈਂਡ ਦੀ ਤੀਸਰੀ ਮੰਜ਼ਿਲ ਤੇ ਕੋਈ ਔਰਤ ਚੜ ਗਈ ਹੈ ਅਤੇ‌ ਤੀਸਰੀ ਮੰਜ਼ਿਲ ਤੋਂ ਛਲਾਂਗ ਮਾਰਨ ਦੀ ਧਮਕੀ ਦੇ ਰਹੀ ਹੈ। ਉਹ ਮਹਿਲਾ ਪੁਲਿਸ ਅਧਿਕਾਰੀ ਨਾਲ ਮੌਕੇ ਤੇ ਪਹੁੰਚੇ ਅਤੇ ਔਰਤ ਨੂੰ ਸਮਝਾ ਬੁਝਾ ਕੇ ਥੱਲੇ ਉਤਾਰਿਆ। ਉਹਨਾਂ ਦੱਸਿਆ ਕਿ ਔਰਤ ਦਾ ਪਤੀ ਜੋ ਇੱਕ ਸਰਕਾਰੀ ਬੱਸ ਦਾ ਕੰਡਕਟਰ ਹੈ ਨਾਲ ਔਰਤ ਵੱਲੋਂ ਪਹਿਲਾਂ ਝਗੜਾ ਕੀਤਾ ਗਿਆ ਸੀ ਅਤੇ ਲੜਾਈ ਝਗੜੇ ਤੋਂ ਬਾਅਦ ਉਹ ਛੱਤ ਤੇ ਚੜ ਗਈ। ਫਿਲਹਾਲ ਔਰਤ ਨੂੰ ਉਸ ਦੀ ਇੱਕ ਰਿਸ਼ਤੇਦਾਰ ਕੋਲ ਮੁਕੇਰੀਆਂ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...