ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੇ ਸ਼ਨੀਵਾਰ ਨੂੰ ਪਾਰਟੀ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਸੂਚੀ ‘ਚ ਪਾਰਟੀ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਨਾਲ ਹੀ ਸੰਯੁਕਤ ਸਮਾਜ ਮੋਰਚਾ ਨੇ ਪਾਰਟੀ ਦੇ ਤਿੰਨ ਬੁਲਾਰਿਆਂ ਦਾ ਵੀ ਐਲਾਨ ਕੀਤਾ।













