July 3, 2026, 12:06 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ, ਪੀ.ਏ.ਯੂ. ਦਾ...

ਮੁੱਖ ਮੰਤਰੀ ਮਾਨ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ, ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

Published on

----------- Advertisement -----------

ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ (ਬਲਜੀਤ ਮਰਵਾਹਾ): ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ ਬੀ.ਐਸ.ਸੀ. ਐਗਰੀਕਲਚਰ ਦੇ ਚਾਰ ਸਾਲਾ ਡਿਗਰੀ ਕੋਰਸ ਵਿੱਚ ਦਾਖਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ ਪੰਜ ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...