October 5, 2026, 2:03 pm
----------- Advertisement -----------
HomeNewsBreaking Newsਪੁਲਿਸ ਨੇ ਭਾਨਾ ਸਿੱਧੂ ਨੂੰ ਲਿਆ ਹਿਰਾਸਤ 'ਚ, ਜਾਣੋ ਕੀ ਹੈ ਪੂਰਾ...

ਪੁਲਿਸ ਨੇ ਭਾਨਾ ਸਿੱਧੂ ਨੂੰ ਲਿਆ ਹਿਰਾਸਤ ‘ਚ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਪੁਲਿਸ ਨੇ ਲੁਧਿਆਣਾ-ਅੰਮ੍ਰਿਤਸਰ ਹਾਈਵੇ ‘ਤੇ ਫਿਲਮੀ ਸਟਾਈਲ ‘ਚ ਯੂਟਿਊਬ ਬਲੌਗਰ ਭਾਨਾ ਸਿੱਧੂ ਨੂੰ ਹਿਰਾਸਤ ‘ਚ ਲਿਆ ਹੈ। ਭਾਨਾ ਸਿੱਧੂ ਲੁਧਿਆਣਾ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੇ ਲੁਧਿਆਣਾ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਹੀ ਤਿੰਨ ਪੁਲਿਸ ਗੱਡੀਆਂ ਨੇ ਜਾਲ ਵਿਛਾ ਕੇ ਭਾਨਾ ਸਿੱਧੂ ਦੀ ਕਾਰ ਨੂੰ ਕਿਸੇ ਤਰ੍ਹਾਂ ਰੋਕ ਲਿਆ ਅਤੇ ਫਿਰ ਸਕਾਰਪੀਓ ਕਾਰ ਦੀ ਅਗਲੀ ਸੀਟ ’ਤੇ ਬੈਠੇ ਭਾਨਾ ਸਿੱਧੂ ਨੂੰ ਹਿਰਾਸਤ ਵਿੱਚ ਲੈ ਲਿਆ। 

ਫਿਲਹਾਲ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਸਿੱਧੂ ਨੂੰ ਕਿਸੇ ਥਾਣੇ ਲਿਜਾਇਆ ਗਿਆ ਹੈ ਜਾਂ ਨਹੀਂ। ਭਾਨਾ ਸਿੱਧੂ ਨੂੰ ਕੁਝ ਦਿਨ ਪਹਿਲਾਂ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ ਜਦਕਿ ਉਸ ਨੂੰ ਮੁੜ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਸਿੱਧੂ ਆਪਣੀ ਸਕਾਰਪੀਓ ਕਾਰ ਵਿੱਚ ਅੰਮ੍ਰਿਤਸਰ ਜਾ ਰਹੇ ਸਨ।

ਭਾਨਾ ਸਿੱਧੂ ਦੀ ਗ੍ਰਿਫਤਾਰੀ ਦੀ ਵੀਡੀਓ ਉਸਦੇ ਦੋਸਤ ਨੇ ਬਣਾਈ ਸੀ। ਉਕਤ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਟੀਮ ਨੇ ਭਾਨਾ ਸਿੱਧੂ ਨੂੰ ਚੱਲਦੀ ਕਾਰ ‘ਚੋਂ ਹੇਠਾਂ ਉਤਾਰ ਕੇ ਪੁਲਿਸ ਵਿਭਾਗ ਦੀ ਸਕਾਰਪੀਓ ਕਾਰ ‘ਚ ਬਿਠਾ ਦਿੱਤਾ।

ਇਸ ਘਟਨਾ ਤੋਂ ਬਾਅਦ ਭਾਨਾ ਸਿੱਧੂ ਦੇ ਦੋਸਤਾਂ ਨੇ ਇਹ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਹੈ। ਕਾਰ ਵਿੱਚ ਬੈਠੇ ਭਾਨਾ ਸਿੱਧੂ ਦੇ ਦੋਸਤਾਂ ਨੇ ਭਾਨਾ ਸਿੱਧੂ ਨੂੰ ਪੁਲਿਸ ਵੱਲੋਂ ਸਕਾਰਪੀਓ ਕਾਰ ਵਿੱਚ ਬਿਠਾਏ ਜਾਣ ਦੀ ਵੀਡੀਓ ਬਣਾ ਲਈ ਅਤੇ ਕਿਹਾ ਕਿ ਪਤਾ ਨਹੀਂ ਕਿਹੜੇ ਜ਼ਿਲ੍ਹੇ ਦੀ ਪੁਲਿਸ ਨੇ ਭਾਨਾ ਨੂੰ ਹਿਰਾਸਤ ਵਿੱਚ ਲਿਆ ਹੈ। ਨਾ ਹੀ ਉਸ ਦਾ ਕੋਈ ਕਾਰਨ ਦੱਸਿਆ ਗਿਆ ਹੈ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...

ਪਤਨੀ ਦਾ ਕਤਲ ਕਰਕੇ ਪਤੀ ਫਰਾਰ, ਖਿੜਕਿਆਂਵਾਲਾ ਪਿੰਡ ’ਚ ਵਾਪਰੀ ਵਾਰਦਾਤ; ਪੁਲਿਸ ਵੱਲੋਂ ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...