August 2, 2026, 12:01 am
----------- Advertisement -----------
HomeNewsBreaking Newsਅਦਾਕਾਰਾ ਨੀਰੂ ਬਾਜਵਾ ਪਹੁੰਚੀ ਅੰਮ੍ਰਿਤਸਰ ਅਦਾਲਤ, ਫਿਲਮ ਬੂਹੇ ਬਾਰੀਆਂ ਨੂੰ ਲੈ ਕੇ...

ਅਦਾਕਾਰਾ ਨੀਰੂ ਬਾਜਵਾ ਪਹੁੰਚੀ ਅੰਮ੍ਰਿਤਸਰ ਅਦਾਲਤ, ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਦਰਜ ਸੀ ਕੇਸ

Published on

----------- Advertisement -----------

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਈ। ਫਿਲਮ ‘ਬੂਹੇ ਬਾਰੀਆਂ ‘ਚ ਕੁਝ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਦੀ ਤਰਫੋਂ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਫਿਲਹਾਲ ਨੀਰੂ ਬਾਜਵਾ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਿਆ। 

20 ਸਤੰਬਰ 2023 ਨੂੰ ਪੰਜਾਬੀ ਫਿਲਮ ਬੂਹੇ ਬਾਰੀਆਂ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ, ਲੇਖਕ ਜਗਦੀਪ ਵੜਿੰਗ ਅਤੇ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਵਾਲਮੀਕਿ ਸਮਾਜ ਦੀ ਤਰਫੋਂ ਵੀ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਲਮ ‘ਚੋਂ ਵਾਲਮੀਕਿ ਸਮਾਜ ਖਿਲਾਫ ਦਿਖਾਏ ਗਏ ਦ੍ਰਿਸ਼ਾਂ ਨੂੰ ਹਟਾਉਣ ਅਤੇ ਮੁਆਫੀ ਮੰਗਣ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਨੀਰੂ ਬਾਜਵਾ ਨੇ ਇੱਕ ਵੀਡੀਓ ਸ਼ੇਅਰ ਕਰਕੇ ਵਾਲਮੀਕਿ ਸਮਾਜ ਤੋਂ ਮੁਆਫੀ ਵੀ ਮੰਗੀ ਸੀ। 

ਅੱਜ ਨੀਰੂ ਬਾਜਵਾ ਇਸੇ ਕੇਸ ਵਿੱਚ ਡਾਕਟਰ ਪ੍ਰਭਜੋਤ ਕੌਰ ਦੀ ਅਦਾਲਤ ਵਿੱਚ ਪੇਸ਼ੀ ਲਈ ਅੰਮ੍ਰਿਤਸਰ ਆਈ ਸੀ। ਜਿੱਥੇ ਵਾਲਮੀਕਿ ਸਮਾਜ ਦੀ ਤਰਫੋਂ ਰਾਮ ਤੀਰਥ ਵਿਖੇ ਜਾ ਕੇ ਮੱਥਾ ਟੇਕਣ ਅਤੇ ਮਾਫੀ ਮੰਗਣ ਲਈ ਕਿਹਾ ਗਿਆ। ਇਹੀ ਹੁਕਮ ਅਦਾਲਤ ਨੇ ਨੀਰੂ ਬਾਜਵਾ ਨੂੰ ਦਿੱਤਾ ਸੀ ਕਿ ਉਹ ਰਾਮਤੀਰਥ ਜਾ ਕੇ ਮੱਥਾ ਟੇਕਣ ਅਤੇ ਮੁਆਫ਼ੀ ਮੰਗਣ।

  ਭਾਰਤੀ ਮੂਲਨਿਵਾਸੀ ਮੁਕਤੀ ਮੋਰਚਾ ਦੀ ਮਹਿਲਾ ਵਿੰਗ ਦੀ ਮੁਖੀ ਸਿਮਰਜੀਤ ਕੌਰ ਨੇ ਕਿਹਾ ਕਿ ਫਿਲਮ ਦੇ ਨਿਰਦੇਸ਼ਕ ਅਤੇ ਲੇਖਕ ਰਾਮਤੀਰਥ ਵਿੱਚ ਪਹਿਲਾਂ ਹੀ ਝੁਕ ਕੇ ਮੁਆਫੀ ਮੰਗ ਚੁੱਕੇ ਹਨ ਪਰ ਉਨ੍ਹਾਂ ਦੀ ਮੰਗ ਸੀ ਕਿ ਨੀਰੂ ਬਾਜਵਾ ਨੂੰ ਵੀ ਉਥੇ ਜਾ ਕੇ ਮੁਆਫੀ ਮੰਗਣੀ ਚਾਹੀਦੀ ਹੈ। ਅੱਜ ਅਦਾਲਤ ਨੇ ਵੀ ਇਹੀ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਨੀਰੂ ਬਾਜਵਾ ਮੁਆਫ਼ੀ ਮੰਗੇਗੀ ਅਤੇ ਇਹ ਮਸਲਾ ਹੱਲ ਹੋ ਜਾਵੇਗਾ। ਪੇਸ਼ ਹੋਣ ਤੋਂ ਪਹਿਲਾਂ ਨੀਰੂ ਬਾਜਵਾ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਉਸ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣਾ ਮੁਨਾਸਿਬ ਨਾ ਸਮਝਿਆ ਅਤੇ ਆਪਣੀ ਕਾਰ ਵਿਚ ਬੈਠ ਕੇ ਚਲੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...