September 29, 2026, 1:32 am
----------- Advertisement -----------
HomeNewsBreaking Newsਹਿਮਾਚਲ ਸਰਕਾਰ ਨੇ ਸਕੱਤਰ ਰਾਕੇਸ਼ ਕੰਵਰ ਨੂੰ ਆਮ ਪ੍ਰਸ਼ਾਸਨ ਵਿਭਾਗ ਤੋਂ ਕੀਤਾ...

ਹਿਮਾਚਲ ਸਰਕਾਰ ਨੇ ਸਕੱਤਰ ਰਾਕੇਸ਼ ਕੰਵਰ ਨੂੰ ਆਮ ਪ੍ਰਸ਼ਾਸਨ ਵਿਭਾਗ ਤੋਂ ਕੀਤਾ ਰਿਲੀਵ

Published on

----------- Advertisement -----------

ਕੇਂਦਰੀ ਚੋਣ ਕਮਿਸ਼ਨ (ਈਸੀਆਈ) ਦੀ ਸਖ਼ਤੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਕੱਤਰ ਰਾਕੇਸ਼ ਕੰਵਰ ਤੋਂ ਆਮ ਪ੍ਰਸ਼ਾਸਨ ਵਿਭਾਗ (ਜੀਏਡੀ) ਵਾਪਸ ਲੈ ਲਿਆ ਹੈ। ਇਹ ਕਾਰਵਾਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਕੀਤੀ ਗਈ ਹੈ। ਰਾਕੇਸ਼ ਕੰਵਰ ਮੁੱਖ ਮੰਤਰੀ ਦੇ ਸਕੱਤਰ ਵੀ ਹਨ। ਇਸ ਲਈ ਨਿਰਪੱਖ ਚੋਣਾਂ ਲਈ ਉਸ ਤੋਂ ਜੀ.ਏ.ਡੀ.ਵਾਪਿਸ ਲੈ ਲਿਆ।

 ਰਾਕੇਸ਼ ਕੰਵਰ ਇਸ ਸਮੇਂ ਸਿੱਖਿਆ, ਪਸ਼ੂ ਪਾਲਣ, ਭਾਸ਼ਾ ਕਲਾ ਅਤੇ ਸੰਸਕ੍ਰਿਤ ਵਿਭਾਗ ਦੇ ਸਕੱਤਰ ਹਨ। ਸਕੱਤਰ ਮੁੱਖ ਮੰਤਰੀ ਦੇ ਨਾਲ, ਉਹ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਆਮ ਪ੍ਰਸ਼ਾਸਨ ਅਤੇ ਸੰਸਦੀ ਮਾਮਲਿਆਂ ਦਾ ਵਾਧੂ ਚਾਰਜ ਵੀ ਦੇਖ ਰਹੇ ਹਨ। ਰਾਕੇਸ਼ ਕੰਵਰ ਇਨ੍ਹਾਂ ਸਾਰੇ ਵਿਭਾਗਾਂ ਦੀ ਦੇਖ-ਰੇਖ ਕਰਦੇ ਰਹਿਣਗੇ। 

ECI ਨੇ ਹਿਮਾਚਲ ਦੇ ਗ੍ਰਹਿ ਸਕੱਤਰ ਅਤੇ 2002 ਬੈਚ ਦੇ ਡਾਕਟਰ ਅਭਿਸ਼ੇਕ ਜੈਨ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਅੱਜ 2000 ਬੈਚ ਦੇ ਆਈਏਐਸ ਰਾਕੇਸ਼ ਕੰਵਰ ਨੂੰ ਜੀਏਡੀ ਵਿਭਾਗ ਤੋਂ ਰਿਲੀਵ ਕਰ ਦਿੱਤਾ ਗਿਆ ਹੈ। ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਰਾਕੇਸ਼ ਕੰਵਰ ਨੂੰ ਪਿਛਲੇ ਹਫ਼ਤੇ ਜੀਏਡੀ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।


ਸੂਬਾ ਸਰਕਾਰ ਨੇ ਵਧੀਕ ਮੁੱਖ ਸਕੱਤਰ ਓਮਕਾਰ ਚੰਦ ਸ਼ਰਮਾ ਨੂੰ ਗ੍ਰਹਿ ਅਤੇ ਚੌਕਸੀ ਵਿਭਾਗ ਦਾ ਵਾਧੂ ਚਾਰਜ ਦਿੱਤਾ ਹੈ। ਕੱਲ੍ਹ ਅਭਿਸ਼ੇਕ ਜੈਨ ਤੋਂ ਇਹ ਵਿਭਾਗ ਵਾਪਸ ਲੈ ਲਿਆ ਗਿਆ ਸੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਹਿਮਾਚਲ ਸਰਕਾਰ ਨੇ ਨਿਰਪੱਖ ਚੋਣਾਂ ਕਰਵਾਉਣ ਲਈ ਪਹਿਲਾਂ ਹੀ ਛੇ ਜ਼ਿਲ੍ਹਿਆਂ ਦੇ ਡੀਸੀ, ਐਸਪੀ ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਈਸੀਆਈ ਨੇ ਦਸੰਬਰ ਵਿੱਚ ਹੀ ਹਿਮਾਚਲ ਸਮੇਤ ਸਾਰੇ ਰਾਜਾਂ ਨੂੰ ਪੱਤਰ ਭੇਜ ਕੇ ਹਦਾਇਤਾਂ ਦਿੱਤੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...