June 4, 2026, 8:47 pm
----------- Advertisement -----------
HomeNewsHukamnamaHukumnama (30-01-2022)

Hukumnama (30-01-2022)

Published on

----------- Advertisement -----------

552 | 30.01.2022

ਸਲੋਕ ਮਃ 4 ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥1॥ ਮਃ 3 ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥2॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥11॥

MEAN

ਸਲੋਕ ਮਃ 4 ॥
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫ਼ਸਾਉਂਦੇ ਹਨ ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਮਾਨੋ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।1। ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।2। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।11।.

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ...

ਭਾਰਤ-ਪਾਕਿਸਤਾਨ ਮੈਚ ਦਾ ਵਿਰੋਧ, ਦੋਵੇਂ ਦੇਸ਼ਾਂ ਵਿਚਾਲੇ ਖੇਲਿਆ ਜਾਵੇਗਾ ਮੈਚ

ਏਸ਼ੀਆ ਕੱਪ 2025 ਵਿੱਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹੱਤਵਪੂਰਨ ਮੁਕਾਬਲਾ ਹੋ ਰਿਹਾ ਹੈ,...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ...

ਬਾਬਾ ਫੌਜਾ ਸਿੰਘ ਤੇ ਬੱਬੂ ਮਾਨ ਸਣੇ ਪਦਮ ਸ਼੍ਰੀ-2026 ਲਈ ਪੰਜਾਬ ਵੱਲੋਂ ਕੇਂਦਰ ਨੂੰ 13 ਪੰਜਾਬੀਆਂ ਦੀ ਸਿਫ਼ਾਰਸ਼

ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਮੌਕੇ ਐਲਾਨੇ ਜਾਣ ਵਾਲੇ ਪਦਮ...

ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

ਚੰਡੀਗੜ੍ਹ /ਨਵੀਂ ਦਿੱਲੀ, 29 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ...