July 27, 2026, 7:23 pm
----------- Advertisement -----------
HomeNewsBreaking Newsਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ 'ਤੇ : ਮੁੱਖ...

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਮੁੱਖ ਚੋਣ ਅਧਿਕਾਰੀ

Published on

----------- Advertisement -----------

ਚੰਡੀਗੜ੍ਹ, 20 ਮਾਰਚ 2024 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ‘ਤੇ ਲਾਗੂ ਹੋਣਗੇ।

ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...