June 7, 2026, 12:11 pm
----------- Advertisement -----------
HomeNewsBreaking Newsਅਮਰੀਕਾ 'ਚ ਭਾਰਤੀ ਵਿਦਿਆਰਥੀ ਅਗਵਾ, ਫਿਰੌਤੀ ਨਾ ਮਿਲਣ 'ਤੇ ਦਿੱਤੀ ਗੁਰਦਾ ਵੇਚਣ...

ਅਮਰੀਕਾ ‘ਚ ਭਾਰਤੀ ਵਿਦਿਆਰਥੀ ਅਗਵਾ, ਫਿਰੌਤੀ ਨਾ ਮਿਲਣ ‘ਤੇ ਦਿੱਤੀ ਗੁਰਦਾ ਵੇਚਣ ਦੀ ਧਮ.ਕੀ

Published on

----------- Advertisement -----------

ਅਮਰੀਕਾ ਵਿੱਚ ਇੱਕ ਭਾਰਤੀ ਵਿਦਿਆਰਥੀ ਨੂੰ ਅਗਵਾ ਕਰ ਲਿਆ ਗਿਆ ਹੈ। ਅਗਵਾਕਾਰਾਂ ਨੇ ਹੈਦਰਾਬਾਦ ‘ਚ ਰਹਿਣ ਵਾਲੇ ਉਸ ਦੇ ਪਿਤਾ ਤੋਂ ਕਰੀਬ ਇਕ ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਧਮਕੀ ਵੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਭੇਜੇ ਜਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਵਿਦਿਆਰਥੀ ਦਾ ਗੁਰਦਾ ਵੇਚ ਦੇਣਗੇ। 25 ਸਾਲਾ ਅਬਦੁਲ ਮੁਹੰਮਦ ਓਹੀਓ ਦੀ ਕਲੀਵਲੈਂਡ ਯੂਨੀਵਰਸਿਟੀ ਵਿੱਚ ਮਾਸਟਰਜ਼ ਦੀ ਪੜ੍ਹਾਈ ਕਰ ਰਿਹਾ ਸੀ। ਉਹ ਮਈ 2023 ਵਿੱਚ ਅਮਰੀਕਾ ਗਿਆ ਸੀ। ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ 7 ਮਾਰਚ ਤੋਂ ਅਬਦੁਲ ਨਾਲ ਕੋਈ ਗੱਲ ਨਹੀਂ ਕੀਤੀ।

ਅਬਦੁਲ ਦੇ ਪਿਤਾ ਮੁਹੰਮਦ ਸਲੀਮ ਨੂੰ ਪਿਛਲੇ ਹਫ਼ਤੇ ਇੱਕ ਅਣਜਾਣ ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਨੇ ਦੱਸਿਆ ਕਿ ਉਸ ਦੇ ਬੇਟੇ ਨੂੰ ਅਗਵਾ ਕਰ ਲਿਆ ਗਿਆ ਹੈ। ਕਲੀਵਲੈਂਡ ਵਿੱਚ ਡਰੱਗ ਡੀਲਰਾਂ ਵੱਲੋਂ ਅਗਵਾ ਕੀਤਾ ਗਿਆ ਸੀ। ਉਸ ਨੇ ਵਿਦਿਆਰਥੀ ਦੀ ਰਿਹਾਈ ਲਈ ਕਰੀਬ 1 ਲੱਖ ਰੁਪਏ ਦੀ ਮੰਗ ਕੀਤੀ ਹੈ। ਅਬਦੁਲ ਦੇ ਪਿਤਾ ਅਨੁਸਾਰ ਅਗਵਾਕਾਰਾਂ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਪੈਸੇ ਕਿਵੇਂ ਭੇਜਣੇ ਹਨ। ਉਨ੍ਹਾਂ ਕਿਹਾ ਕਿ ਅਗਵਾਕਾਰਾਂ ਨੇ ਇਹ ਨਹੀਂ ਦੱਸਿਆ ਕਿ ਉਹ ਪੈਸੇ ਆਨਲਾਈਨ ਚਾਹੁੰਦੇ ਸਨ ਜਾਂ ਨਕਦ।

ਅਗਵਾਕਾਰਾਂ ਦੀ ਫ਼ੋਨ ਕਾਲ ਤੋਂ ਬਾਅਦ ਪਿਤਾ ਨੇ ਅਮਰੀਕਾ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਫ਼ੋਨ ਕਰਕੇ ਸਾਰੀ ਘਟਨਾ ਦੱਸੀ। ਰਿਸ਼ਤੇਦਾਰਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।ਪੁਲਿਸ ਮੁਤਾਬਕ ਅਬਦੁਲ ਨੂੰ ਆਖਰੀ ਵਾਰ ਚਿੱਟੀ ਟੀ-ਸ਼ਰਟ, ਲਾਲ ਜੈਕੇਟ ਅਤੇ ਨੀਲੀ ਜੀਨਸ ਪਹਿਨੇ ਦੇਖਿਆ ਗਿਆ ਸੀ। ਪਰਿਵਾਰ ਨੇ ਸ਼ਿਕਾਗੋ ਸਥਿਤ ਭਾਰਤੀ ਦੂਤਾਵਾਸ ਨੂੰ ਵੀ ਚਿੱਠੀ ਲਿਖ ਕੇ ਮਦਦ ਮੰਗੀ ਹੈ।

ਪਿਛਲੇ ਕੁਝ ਮਹੀਨਿਆਂ ਤੋਂ ਅਮਰੀਕਾ ਵਿਚ ਭਾਰਤੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਾਲ ਦੇ ਪਹਿਲੇ 2 ਮਹੀਨਿਆਂ ਵਿੱਚ ਅਮਰੀਕਾ ਵਿੱਚ 5 ਭਾਰਤੀ ਵਿਦਿਆਰਥੀਆਂ ਅਤੇ 3 ਭਾਰਤੀ ਮੂਲ ਦੇ ਲੋਕਾਂ ਦੀ ਮੌਤ ਹੋ ਗਈ। ਵ੍ਹਾਈਟ ਹਾਊਸ ਨੇ ਵੀ ਪਿਛਲੇ ਮਹੀਨੇ ਭਾਰਤੀਆਂ ਦੀ ਮੌਤ ‘ਤੇ ਬਿਆਨ ਜਾਰੀ ਕੀਤਾ ਸੀ। ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਸੀ ਕਿ ਅਮਰੀਕਾ ਵਿਚ ਨਸਲ, ਲਿੰਗ ਜਾਂ ਕਿਸੇ ਹੋਰ ਆਧਾਰ ‘ਤੇ ਹਿੰਸਾ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਰਾਸ਼ਟਰਪਤੀ ਜੋ ਬਿਡੇਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...