September 6, 2026, 2:13 am
----------- Advertisement -----------
HomeNewsBreaking Newsਕਪੂਰਥਲਾ 'ਚ ਭਿਆਨਕ ਸੜਕ ਹਾਦਸਾ, 8 ਮਜ਼ਦੂਰ ਗੰਭੀਰ ਜ਼ਖਮੀ

ਕਪੂਰਥਲਾ ‘ਚ ਭਿਆਨਕ ਸੜਕ ਹਾਦਸਾ, 8 ਮਜ਼ਦੂਰ ਗੰਭੀਰ ਜ਼ਖਮੀ

Published on

----------- Advertisement -----------

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦੇ ਪਿੰਡ ਭੜੋਆਣਾ ਨੇੜੇ ਟਰੈਕਟਰ-ਟਰਾਲੀ ਅਤੇ ਈ-ਰਿਕਸ਼ਾ ਦੀ ਟੱਕਰ ਹੋ ਗਈ। ਜਿਸ ਵਿੱਚ 8 ਮਜ਼ਦੂਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਜ਼ਖਮੀਆਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਇਲਾਜ ਅਧੀਨ ਜੱਸਾ ਵਾਸੀ ਪਿੰਡ ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਅਨੁਸਾਰ ਉਹ ਪਿੰਡ ਕਬੀਰਪੁਰ ਦੇ ਖੇਤਾਂ ਵਿੱਚ ਖੇਤੀ ਦਾ ਕੰਮ ਕਰਦਾ ਹੈ। ਜਦੋਂ ਉਹ ਬੀਤੀ ਰਾਤ ਆਪਣਾ ਕੰਮ ਨਿਪਟਾ ਕੇ ਈ-ਰਿਕਸ਼ਾ ‘ਤੇ ਆਪਣੇ ਪਿੰਡ ਪਰਤ ਰਿਹਾ ਸੀ। ਜਦੋਂ ਉਹ ਪਿੰਡ ਭੜੋਆਣਾ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਟਰੈਕਟਰ ਟਰਾਲੀ ਨੇ ਉਸ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ।

ਇਸ ਹਾਦਸੇ ਵਿੱਚ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਮੋਜੇਵਾਲ (ਮੋਗਾ), ਪਿੱਪਲ ਸਿੰਘ ਪੁੱਤਰ ਸੋਹਣ ਸਿੰਘ, ਹਰਬੰਸ ਸਿੰਘ ਪੁੱਤਰ ਦਾਰਾ ਸਿੰਘ, ਕੁਲਵੰਤ ਸਿੰਘ ਪੁੱਤਰ ਅਜੈਬ ਸਿੰਘ, ਨੰਨੂ ਪੁੱਤਰ ਰੂਬੀ, ਮਨਪ੍ਰੀਤ ਸਿੰਘ ਪੁੱਤਰ ਅਜਾਇਬ ਸਿੰਘ, ਸਤਪਾਲ ਪੁੱਤਰ ਰਲਦੂ ਸਾਰੇ ਪਿੰਡ ਫਤਿਹਗੜ੍ਹ ਪੰਜਤੂਰ ਜ਼ਿਲਾ ਮੋਗਾ ਜ਼ਖਮੀ ਹੋ ਗਿਆ।

ਜਿਸ ਤੋਂ ਬਾਅਦ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਦੂਜੇ ਪਾਸੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਦਿੱਤੀ ਗਈ ਹੈ ਅਤੇ ਜਿਨ੍ਹਾਂ ਦੀ ਹਾਲਤ ਗੰਭੀਰ ਹੈ ਉਨ੍ਹਾਂ ਨੂੰ ਰੈਫ਼ਰ ਕੀਤਾ ਜਾ ਰਿਹਾ ਹੈ। 

ਦੂਜੇ ਪਾਸੇ ਸੂਤਰਾਂ ਦੀ ਮੰਨੀਏ ਤਾਂ ਉਕਤ ਟਰੈਕਟਰ ਟਰਾਲੀ ਦਾ ਡਰਾਈਵਰ ਚੋਰੀ-ਛਿਪੇ ਰੇਤ ਲੈ ਕੇ ਆ ਰਿਹਾ ਸੀ, ਜਿਸ ਕਾਰਨ ਉਹ ਟੱਕਰ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਕਬੀਰਪੁਰ ਦੇ ਐਸਐਚਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਜਾਂਚ ਅਧਿਕਾਰੀ ਏਐਸਆਈ ਮੱਖਣ ਸਿੰਘ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਰਹੇ ਹਨ। ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...