August 25, 2026, 4:21 am
----------- Advertisement -----------
HomeNewsLatest Newsਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌ/ਤ; ਰੋਡ ਪਾਰ ਕਰਦੇ ਸਮੇਂ ਸਕੂਟੀ...

ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌ/ਤ; ਰੋਡ ਪਾਰ ਕਰਦੇ ਸਮੇਂ ਸਕੂਟੀ ਨੇ ਮਾਰੀ ਟੱਕਰ

Published on

----------- Advertisement -----------

ਸੈਂਟਰ ਜੇਲ੍ਹ ਗੁਰਦਾਸਪੁਰ ਦੇ ਸਾਹਮਣੇ ਪੈਦਲ ਸੜਕ ਪਾਰ ਕਰ ਰਹੇ 35 ਸਾਲਾ ਨੌਜਵਾਨ ਨੂੰ ਸਕੂਟੀ ਸਵਾਰ ਦੋ ਨਾਬਾਲਗ ਨੌਜਵਾਨਾਂ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਪੈਦਲ ਜਾ ਰਿਹਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਵਾਸੀ ਬਾਜਵਾ ਕਲੋਨੀ ਗੁਰਦਾਸਪੁਰ ਵਜੋਂ ਹੋਈ ਹੈ, ਜੋ ਜੇਲ੍ਹ ਦੇ ਸਾਹਮਣੇ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ।
ਮ੍ਰਿਤਕ ਨੌਜਵਾਨ ਜਸਕਰਨ ਸਿੰਘ ਦੇ ਭਰਾ ਦਲਜੀਤ ਸਿੰਘ ਅਤੇ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਅੰਮ੍ਰਿਤ ਕੁਮਾਰ ਨੇ ਦੱਸਿਆ ਕਿ ਜਸਕਰਨ ਪ੍ਰਿੰਟਿੰਗ ਪ੍ਰੈਸ ਵਿੱਚ ਕੰਮ ਕਰਦਾ ਸੀ ਅਤੇ ਉਹ ਜੇਲ੍ਹ ਦੇ ਬਿਲਕੁਲ ਸਾਹਮਣੇ ਸੜਕ ਪਾਰ ਕਰਕੇ ਪਾਣੀ ਪੀਣ ਲਈ ਜਾ ਰਿਹਾ ਸੀ, ਉਸ ਸਮੇਂ ਸਕੂਟਰ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਏ। ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਮੌਕੇ ‘ਤੇ ਪਹੁੰਚੇ ਤਫ਼ਤੀਸ਼ੀ ਅਫ਼ਸਰ ਨੇ ਦੱਸਿਆ ਕਿ ਸੈਂਟਰ ਜੇਲ੍ਹ ਗੁਰਦਾਸਪੁਰ ਦੇ ਸਾਹਮਣੇ ਜੇਲ੍ਹ ਰੋਡ ਗੁਰਦਾਸਪੁਰ ‘ਤੇ ਪ੍ਰਿੰਟਿੰਗ ਪ੍ਰੈਸ ‘ਚ ਕੰਮ ਕਰਦੇ ਨੌਜਵਾਨ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸਕੂਟੀ ਸਵਾਰ ਨੌਜਵਾਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...