July 2, 2026, 7:14 pm
----------- Advertisement -----------
HomeNewsBreaking Newsਕੇਜਰੀਵਾਲ ਨੇ 8 ਲੱਖ ਨੌਕਰੀਆਂ ਦਾ ਵਾਅਦਾ ਕਰ ਕੇ ਸਿਰਫ 217 ਨੌਕਰੀਆਂ...

ਕੇਜਰੀਵਾਲ ਨੇ 8 ਲੱਖ ਨੌਕਰੀਆਂ ਦਾ ਵਾਅਦਾ ਕਰ ਕੇ ਸਿਰਫ 217 ਨੌਕਰੀਆਂ ਦਿੱਤੀਆਂ : ਅਕਾਲੀ ਦਲ

Published on

----------- Advertisement -----------
  • ਕੇਜਰੀਵਾਲ ਨੇ ਆਪਣੀ ਪ੍ਰਚਾਰ ਮੁਹਿੰਮ ’ਤੇ 822 ਕਰੋੜ ਰੁਪਏ ਖਰਚ ਕੀਤੇ : ਬੈਂਸ

ਚੰਡੀਗੜ੍ਹ, 30 ਜਨਵਰੀ 2022 – ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਲੋਕਾਂ ਨੁੰ ਝੂਠ ਬੋਲ ਕੇ ਗੁੰਮਰਾਹ ਕੀਤਾ ਤੇ ਨੌਜਵਾਨਾਂ ਨੁੰ 8 ਲੱਖ ਨੌਕਰੀਆਂ ਦੇਣ ਦਾ ਵਾਅਦਾ ਕਰ ਕੇ ਸਿਰਫ 217 ਨੌਕਰੀਆਂ ਨੌਜਵਾਨਾਂ ਨੁੰ ਪ੍ਰਦਾਨ ਕੀਤੀਆਂ। ਇਹ ਪ੍ਰਗਟਾਵਾ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਕੀਤਾ ਹੈ।

ਬੀਤੇ ਦਿਨ 29 ਜਨਵਰੀ ਨੂੰ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਕਿ ਜੋ ਵੀ ਅੰਕੜੇ ਉਹ ਪੇਸ਼ ਕਰ ਰਹੇ ਹਨ, ਉਹ ਆਰ ਟੀ ਆਈ ਐਕਟ ਤਹਿਤ ਕੇਜਰੀਵਾਲ ਸਰਕਾਰ ਵੱਲੋਂ ਦਿੱਤੇ ਗਏ ਅੰਕੜੇ ਹਨ ਅਤੇ ਜਦੋਂ ਵੀ ਕੇਜਰੀਵਾਲ ਚਾਹੁਣ ਉਹ ਆਪ ਜਾਂ ਆਪਣੇ ਕਿਸੇ ਵੀ ਨੁਮਾਇੰਦੇ ਨੁੰ ਭੇਜ ਕੇ ਉਹਨਾਂ ਨਾਲ ਸਿੱਧੀ ਤੇ ਖੁੱਲ੍ਹੀ ਬਹਿਸ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜਦੋਂ ਕੋਰੋਨਾ ਕਾਲ ਵਿਚ ਦੁਨੀਆਂ ਇਕ ਇਕ ਪੈਸੇ ਲਈ ਤਰਸ ਰਹੀ ਸੀ, ਉਦੋਂ 151.2 ਕਰੋੜ ਰੁਪਏ ਦੀ ਰਾਸ਼ੀ ਕੇਜਰੀਵਾਲ ਨੇ ਆਪਣੀ ਪਬਲੀਸਿਟੀ ’ਤੇ ਚਰਚ ਕੀਤੇ ਜਦੋਂ ਕਿ ਅਸਲ ਵਿਚ ਦਿੱਲੀ ਵਿਚ ਕੋਰੋਨਾ ਸੰਕਟ ਵਿਚ ਦਿੱਲੀ ਦੇ ਲੋਕਾਂ ਨੁੰ ਆਕਸੀਜ਼ਨ ਦੀ ਘਾਟ ਦਾ ਵੀ ਸਾਹਮਣਾ ਕਰਨਾ ਪਿਆ ਸੀ।

ਬੈਂਸ ਨੇ ਕਿਹਾ ਕਿ ਕੇਜਰੀਵਾਲ ਦੀ ਕਹਿਣੀ ਤੇ ਕਰਨੀ ਵਿਚ ਹਮੇਸ਼ਾ ਵੱੜਾ ਫਰਕ ਰਿਹਾ ਹੈ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਪਹਿਲਾਂ ਆਪਣੇ ਬੱਚਿਆਂ ਦੀ ਸਹੁੰ ਚੁੱਕੀ ਸੀ ਕਿ ਉਹ ਰਾਜਨੀਤੀ ਵਿਚ ਨਹੀਂ ਆਉਣਗੇ ਤੇ ਫਿਰ ਸਹੁੰ ਚੁੱਕੀ ਸੀ ਕਿ ਕਾਂਗਰਸ ਨਾਲ ਸਮਝੌਤਾ ਨਹੀਂ ਕਰਨਗੇ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਸਹੁੰ ਤੋੜ ਕੇ ਰਾਜਨੀਤੀ ਵਿਚ ਪ੍ਰਵੇਸ਼ ਵੀ ਕੀਤਾ ਤੇ ਫਿਰ ਕਾਂਗਰਸ ਨਾਲ ਸਮਝੌਤਾ ਕਰ ਕੇ ਸਰਕਾਰ ਵੀ ਬਣਾਈ।

ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਗੱਲ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਸ ਵੱਲੋਂ ਦਿੱਲੀ ਵਿਚ 1000 ਮੁਹੱਲਾ ਕਲੀਨਿਕ ਬਣਾਏ ਜਾਣਗੇ ਜਦੋਂ ਕਿ ਸਿਰਫ 169 ਮੁਹੱਲਾ ਕੁਲੀਨਿਕ ਖੋਲ੍ਹੇ ਗਹੇ ਜਦੋਂ ਕਿ ਇਹਨਾਂ ਵਿਚੋਂ ਇਸ ਵੇਲੇ ਇਹਨਾਂ ਵਿਚੋਂ ਸਿਰਫ 75 ਫੀਸਦੀ ਮੀਡੀਆ ਨੁੰ ਵਿਖਾਉਣ ਲਈ ਚਲਾਏ ਗਏ ਤੇ ਫਿਰ ਬੰਦ ਕਰ ਦਿੱਤੇ ਗਏ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮੌਜੂਦਾ ਚੋਣਾਂ ਵਿਚ ਦਿੱਲੀ ਤੋਂ ਆਇਆ ਲਾਣਾ ਪੰਜਾਬ ਦੇ ਵਿਚ ਨਿਧੜਕ ਹੋ ਕੇ ਧੜੱਲੇਦਾਰੀ ਨਾਲ ਝੂਠ ਬੋਲੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਨੁੰ ਭੋਲੇ ਭਾਲੇ ਮੂੰਹ ਬਣਾ ਕੇ ਝੂਠ ਬੋਲੇ ਜਾ ਰਹੇ ਹਨ ਜੋ ਇਤਿਹਾਸ ਪਹਿਲਾਂ ਕਦੇ ਅਜਿਹਾ ਵੇਖਣ ਨੂੰ ਨਹੀਂ ਮਿਲਿਆ। ਉਹਨਾਂ ਕਿਹਾ ਕਿ ਮੋਮ ਠੱਗਣੇ ਮੂੰਹ ਬਣਾ ਕੇ ਕੀਤੇ ਗਏ ਇਹਨਾਂ ਵਾਅਦਿਆਂ ਕਰਕੇ ਅਜਿਹਾ ਜਾਪਦਾ ਹੈ ਕਿ ਇਹ ਲੋਕ ਸੱਚ ਬੋਲ ਰਹੇ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਇਹ ਲੋਕ ਹਮੇਸ਼ਾ ਠੱਗੀ ਵਾਲੀ ਸੋਚ ਰੱਖਦੇ ਸਨ ਤੇ ਪੰਜਾਬ ਦੇ ਲੋਕਾਂ ਨੂੰ ਵੀ ਠੱਗਣ ਵਾਸਤੇ ਹੀ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...