November 14, 2026, 8:59 am
----------- Advertisement -----------
HomeNewsEducationਪੰਜਾਬ ਦੇ ਸਕੂਲਾਂ 'ਚ ਨਵੇਂ ਸੈਸ਼ਨ ਦੀ ਤਿਆਰੀ: 28 ਮਾਰਚ ਨੂੰ 19...

ਪੰਜਾਬ ਦੇ ਸਕੂਲਾਂ ‘ਚ ਨਵੇਂ ਸੈਸ਼ਨ ਦੀ ਤਿਆਰੀ: 28 ਮਾਰਚ ਨੂੰ 19 ਹਜ਼ਾਰ ਸਕੂਲਾਂ ‘ਚ ਮੈਗਾ PTM

Published on

----------- Advertisement -----------

ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਜਾਰੀ ਹਨ। ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ। ਜਦਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।
28 ਮਾਰਚ ਨੂੰ ਹੋਣ ਵਾਲੀ ਮੈਗਾ ਪੀ.ਟੀ.ਐਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਪੀ.ਟੀ.ਐਮ ‘ਚ ਮਾਪੇ ਵੀ ਮੌਜੂਦ ਹੋਣਗੇ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਮੁਤਾਬਕ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8 ਤੋਂ 2 ਵਜੇ ਤੱਕ ਹੋਵੇਗਾ। ਸਤੰਬਰ ਮਹੀਨੇ ਤੱਕ ਇਹੀ ਸਮਾਂ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...