May 2, 2026, 2:26 am
----------- Advertisement -----------
HomeNewsBreaking Newsਗੁੰਮਰਾਹਕੁੰਨ ਵਿਗਿਆਪਨ ਮਾਮਲੇ 'ਚ ਪਤੰਜਲੀ ਨੇ ਮੰਗੀ ਮੁਆਫੀ;ਕਿਹਾ- ਅਜਿਹੇ ਇਸ਼ਤਿਹਾਰ ਨਹੀਂ ਦਿਖਾਵਾਂਗੇ

ਗੁੰਮਰਾਹਕੁੰਨ ਵਿਗਿਆਪਨ ਮਾਮਲੇ ‘ਚ ਪਤੰਜਲੀ ਨੇ ਮੰਗੀ ਮੁਆਫੀ;ਕਿਹਾ- ਅਜਿਹੇ ਇਸ਼ਤਿਹਾਰ ਨਹੀਂ ਦਿਖਾਵਾਂਗੇ

Published on

----------- Advertisement -----------

ਪਤੰਜਲੀ ਆਯੁਰਵੇਦ ਨੇ ਗੁੰਮਰਾਹਕੁੰਨ ਵਿਗਿਆਪਨ ਦੇ ਮਾਮਲੇ ‘ਚ ਮੁਆਫੀ ਮੰਗੀ ਹੈ।ਕੰਪਨੀ ਨੇ ਆਪਣੀ ਗਲਤੀ ਲਈ ਅਦਾਲਤ ਤੋਂ ਮੁਆਫੀ ਮੰਗੀ ਹੈ। ਪਤੰਜਲੀ ਆਯੁਰਵੇਦ ਅਤੇ ਇਸਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਗੁੰਮਰਾਹ ਕਰਨ ਵਾਲੇ ਦਵਾਈਆਂ ਦੇ ਇਸ਼ਤਿਹਾਰ ਦੇਣ ਲਈ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੁਆਫੀ ਮੰਗੀ ਹੈ।
ਇਸ ਮੁਆਫ਼ੀਨਾਮੇ ਵਿੱਚ ਇਸ਼ਤਿਹਾਰ ਦੁਬਾਰਾ ਨਾ ਪ੍ਰਸਾਰਿਤ ਕਰਨ ਦਾ ਵਾਅਦਾ ਵੀ ਕੀਤਾ ਗਿਆ ਹੈ। ਆਚਾਰੀਆ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਮੀਡੀਆ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਸਿਰਫ ਨਾਗਰਿਕਾਂ ਨੂੰ ਪਤੰਜਲੀ ਉਤਪਾਦਾਂ ਦਾ ਸੇਵਨ ਕਰਕੇ ਸਿਹਤਮੰਦ ਜੀਵਨ ਜਿਊਣ ਲਈ ਉਤਸ਼ਾਹਿਤ ਕਰਨਾ ਸੀ।
ਦੱਸ ਦਈਏ ਕਿ ਅਦਾਲਤ ਨੇ ਯੋਗ ਗੁਰੂ ਬਾਬਾ ਰਾਮਦੇਵ (ਪਤੰਜਲੀ ਦੇ ਸਹਿ-ਸੰਸਥਾਪਕ) ਅਤੇ ਪਤੰਜਲੀ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੂੰ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਦਵਾਈ ਦੇ ਇਸ਼ਤਿਹਾਰ ਮਾਮਲੇ ਵਿੱਚ 2 ਅਪ੍ਰੈਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਕੰਪਨੀ ਅਤੇ ਅਚਾਰੀਆ ਬਾਲਕ੍ਰਿਸ਼ਨ ਨੇ ਨੋਟਿਸ ਦਾ ਜਵਾਬ ਦਾਇਰ ਨਹੀਂ ਕੀਤਾ, ਜਿਸ ਕਾਰਨ ਇਹ ਹੁਕਮ ਜਾਰੀ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...