April 30, 2026, 11:48 pm
----------- Advertisement -----------
HomeNewsBreaking NewsICU 'ਚ ਸਾਧਗੁਰੂ ਨੂੰ ਦੇਖ ਕੇ ਦੁਖੀ ਹੋਈ ਕੰਗਨਾ ਰਣੌਤ, ਪੋਸਟ ਸ਼ੇਅਰ...

ICU ‘ਚ ਸਾਧਗੁਰੂ ਨੂੰ ਦੇਖ ਕੇ ਦੁਖੀ ਹੋਈ ਕੰਗਨਾ ਰਣੌਤ, ਪੋਸਟ ਸ਼ੇਅਰ ਕਰ ਕਹੀਆਂ ਆਹ ਗੱਲਾਂ

Published on

----------- Advertisement -----------

 ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਇਹ ਪੋਸਟ ਅਧਿਆਤਮਿਕ ਗੁਰੂ ਅਤੇ ਈਸ਼ਾ ਫਾਊਂਡੇਸ਼ਨ ਦੇ ਸੰਸਥਾਪਕ ਸਾਧਗੁਰੂ ਜੱਗੀ ਵਾਸੂਦੇਵ ਲਈ ਸ਼ੇਅਰ ਕੀਤੀ ਹੈ। ਦਰਅਸਲ, ਸਾਧਗੁਰੂ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਪੋਸਟ ਸ਼ੇਅਰ ਕਰਦੇ ਹੋਏ ਕੰਗਨਾ ਨੇ ਲਿਖਿਆ ਕਿ ਜਦੋਂ ਮੈਂ ਸਾਧਗੁਰੂ ਨੂੰ ਆਈਸੀਯੂ ‘ਚ ਬੈੱਡ ‘ਤੇ ਪਏ ਦੇਖਿਆ ਤਾਂ ਮੈਨੂੰ ਅਚਾਨਕ ਉਨ੍ਹਾਂ ਦੀ ਹੋਂਦ ਦਾ ਅਹਿਸਾਸ ਹੋਇਆ। ਇਸ ਤੋਂ ਪਹਿਲਾਂ ਮੈਂ ਕਦੇ ਮਹਿਸੂਸ ਨਹੀਂ ਕੀਤਾ ਸੀ ਕਿ ਉਨ੍ਹਾਂ ਦੀਆਂ ਹੱਡੀਆਂ, ਲਹੂ ਅਤੇ ਮਾਸ ਸਾਡੇ ਵਰਗੇ ਹੀ ਹਨ। ਮੈਨੂੰ ਲੱਗਾ ਜਿਵੇਂ ਇਹ ਰੱਬ ਦਾ ਕਹਿਰ ਹੋਵੇ, ਧਰਤੀ ਹਿੱਲ ਗਈ ਹੋਵੇ, ਅਸਮਾਨ ਫਟ ਗਿਆ ਹੋਵੇ। ਮੈਨੂੰ ਲੱਗਦਾ ਹੈ ਜਿਵੇਂ ਮੇਰਾ ਸਿਰ ਘੁੰਮ ਰਿਹਾ ਹੈ, ਮੈਂ ਇਸ ਸੱਚਾਈ ਨੂੰ ਨਹੀਂ ਸਮਝ ਸਕਦੀ।

ਕੰਗਨਾ ਨੇ ਅੱਗੇ ਲਿਖਿਆ ਕਿ ਮੈਂ ਇਸ ‘ਤੇ ਵਿਸ਼ਵਾਸ ਨਹੀਂ ਕਰਨਾ ਚਾਹੁੰਦੀ। ਮੈਂ ਆਪਣਾ ਦਰਦ ਤੁਹਾਡੇ ਸਾਰਿਆਂ ਨਾਲ ਸਾਂਝਾ ਕਰ ਰਹੀ ਹਾਂ, ਮੈਂ ਚਾਹੁੰਦੇ ਹੋਏ ਵੀ ਇਸ ਨੂੰ ਰੋਕਣ ਦੇ ਸਮਰੱਥ ਨਹੀਂ ਹਾਂ। ਇਨ੍ਹਾਂ ਦਾ ਠੀਕ ਹੋਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਨਾ ਤਾਂ ਸੂਰਜ ਚੜ੍ਹੇਗਾ ਅਤੇ ਨਾ ਹੀ ਧਰਤੀ ਦੀ ਹੋਂਦ ਰਹੇਗੀ। ਹੁਣ ਤਾਂ ਇੰਜ ਜਾਪਦਾ ਹੈ ਜਿਵੇਂ ਸਭ ਕੁਝ ਠੱਪ ਹੋ ਗਿਆ ਹੋਵੇ।

 ਦੱਸ ਦਈਏ ਕਿ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਸਾਧਗੁਰੂ ਦੇ ਦਿਮਾਗ ਦੀ ਸਰਜਰੀ ਹੋਈ ਹੈ। ਉਸ ਦੇ ਦਿਮਾਗ ਦੇ ਇੱਕ ਹਿੱਸੇ ਵਿੱਚ ਗਤਲਾ ਹੋਣ ਕਾਰਨ ਉਹ ਕਈ ਦਿਨਾਂ ਤੋਂ ਸਿਰ ਦਰਦ ਤੋਂ ਪੀੜਤ ਸੀ। ਇਸ ਕਾਰਨ ਉਸ ਦੀ ਸਰਜਰੀ ਹੋਈ। 

 ਕੰਗਨਾ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ ‘ਐਮਰਜੈਂਸੀ’ ‘ਚ ਨਜ਼ਰ ਆਵੇਗੀ। ਫਿਲਮ ‘ਚ ਉਹ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...