September 10, 2026, 2:37 pm
----------- Advertisement -----------
HomeNewsBreaking NewsSSM ਦੇ ਚੋਣ ਨਿਸ਼ਾਨ ਨੂੰ ਲੈ ਫਸਿਆ ਪੇਚ, ਕੀ ਚੜ੍ਹੂਨੀ ਦੇ ਚੋਣ...

SSM ਦੇ ਚੋਣ ਨਿਸ਼ਾਨ ਨੂੰ ਲੈ ਫਸਿਆ ਪੇਚ, ਕੀ ਚੜ੍ਹੂਨੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ ਲੀਡਰ ?

Published on

----------- Advertisement -----------

ਚੰਡੀਗੜ੍ਹ, 30 ਜਨਵਰੀ 2022 – ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਤੋਂ ਬਾਅਦ ਹੁਣ ਸੰਯੁਕਤ ਸਮਾਜ ਮੋਰਚੇ ਦੇ ਚੋਣ ਨਿਸ਼ਾਨ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਜ਼ਿਆਦਾਤਰ ਉਮੀਦਵਾਰ ਗੁਰਨਾਮ ਚੜ੍ਹੂਨੀ ਪਾਰਟੀ ਦੇ ਚੋਣ ਨਿਸ਼ਾਨ ਕੱਪ ਪਲੇਟ ‘ਤੇ ਚੋਣ ਲੜਨ ਲਈ ਤਿਆਰ ਹਨ, ਪਰ ਰਾਜੇਵਾਲ ਗਰੁੱਪ ਇਸ ਲਈ ਮੰਨ ਨਹੀਂ ਰਿਹਾ।

ਅਜੇ ਤੱਕ ਚੋਣ ਕਮਿਸ਼ਨ ਵੱਲੋਂ ਵੀ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਗਿਆ ਜੋ ਸੰਯੁਕਤ ਸੰਘਰਸ਼ ਮੋਰਚਾ ਨਾਲ ਮਿਲ ਕੇ ਚੋਣ ਲੜ ਰਿਹਾ ਹੈ। ਦੋਵੇਂ ਹੀ ਪਾਰਟੀਆਂ ਦੀ ਤਰਫ ਤੋਂ 102 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਸਮੱਸਿਆ ਇਹ ਹੈ ਕੇ ਉਮੀਦਵਾਰ ਕਿਸ ਪਾਰਟੀ ਦਾ ਨਾਂਅ ਲਿਖ ਕੇ ਨਾਮਜ਼ਦਗੀ ਭਰਨ।

ਹੁਣ ਜਦੋਂ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਜਾ ਰਿਹਾ ਹੈ ਤਾਂ ਸੰਯੁਕਤ ਸਮਾਜ ਅਤੇ ਸੰਯੁਕਤ ਸੰਘਰਸ਼ ਸੰਘਰਸ਼ ਅੱਜ ਇਹ ਫੈਸਲਾ ਲਵੇਗਾ ਕਿ ਉਹ ਕਿਸ ਚੋਣ ਨਿਸ਼ਾਨ ‘ਤੇ ਚੋਣ ਲੜਨ। ਉਹਨਾਂ ਕੋਲ ਦੋ ਰਸਤੇ ਹਨ ਇੱਕ ਕੇ ਉਹ ਚੜ੍ਹੂਨੀ ਪਾਰਟੀ ਦੇ ਚੋਣ ਨਿਸ਼ਾਨ ਕੱਪ ਪਲੇਟ ‘ਤੇ ਚੋਣ ਲੜਨ ਜਾਂ ਫਿਰ ਆਜ਼ਾਦ ਚੋਣ ਲੜਨ। ਹੋਣ ਨਿਸ਼ਾਨ ਜ਼ਿਆਦਾ ਹੋਣ ਕਰਨ ਉਮੀਦਵਾਰ ਇਸ ਗੱਲ ‘ਤੇ ਸਹਿਮਤ ਨਹੀਂ ਹਨ ਅਤੇ ਜ਼ਿਆਦਾਤਰ ਉਮੀਦਵਾਰ ਚੜ੍ਹੂਨੀ ਪਾਰਟੀ ਦੇ ਚੋਣ ਨਿਸ਼ਾਨ ਕੱਪ ਪਲੇਟ ‘ਤੇ ਚੋਣ ਲੜਨ ਲਈ ਤਿਆਰ ਹਨ

ਉਮੀਦਵਾਰਾਂ ਦੇ ਕੋਲ ਕਾਗਜ਼ ਦਾਖਿਲ ਕਰਨ ਲਈ ਦੋ ਹੀ ਦਿਨ ਬਚੇ ਹਨ। ਸੋਮਵਾਰ ਅਤੇ ਮੰਗਲਵਾਰ ਨੂੰ ਵੀ ਕਾਗਜ਼ ਦਾਖਿਲ ਕੀਤੇ ਜਾ ਸਕਦੇ ਹਨ। ਸੋਮਵਾਰ ਨੂੰ ਨਾਮਕਰਨ ਦਾਖਿਲ ਕਰਨਾ ਜ਼ਰੂਰੀ ਹੈ, ਇਸ ਲਈ ਜੇਕਰ ਕੋਈ ਗ਼ਲਤੀ ਹੈ ਤਾਂ ਇਸ ਨੂੰ ਦੂਰ ਕਰ ਕੀਤਾ ਜਾ ਸਕਦਾ ਹੈ।

ਚੋਣਾਂ ‘ਤੇ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਦੇ ਦੌਰਾਨ ਹੀ ਚੋਣ ਲੜਨ ਬਾਰੇ ਵਿਚਾਰ ਚਰਚਾ ਸ਼ੁਰੂ ਹੋ ਗਈ ਸੀ। ਇਸ ਦੇ ਲੲ ਗੁਰਨਾਮ ਚੜੂਨੀ ਨੇ ਪਹਿਲਾਂ ਹੀ ਤਿਆਰੀ ਕਰ ਲਈ ਸੀ ਅਤੇ ਪਾਰਟੀ ਰਜਿਸਟਰ ਕਰਵਾ ਲਈ ੳੲ ਚੋਣ ਨਿਸ਼ਾਨ ਵੀ ਅਲਾਟ ਕਰਵਾ ਲਿਆ। ਪਰ ਜਦੋਂ ਕਿ ਪੰਜਾਬ ਦੀਆਂ ਬਾਕੀ ਜਥੇਬੰਦੀਆਂ ਨੇ ਬਲਬੀਰ ਰਾਜੇਵਾਲ ਦੀ ਅਗਵਾਈ ‘ਚ ਚੋਣ ਲੜਨ ਦਾ ਫੈਸਲਾ ਦੇਰੀ ਨਾਲ ਲਿਆ ਜਿਸ ਕਾਰਨ ਉਨ੍ਹਾਂ ਨੂੰ ਹੁਣ ਚੋਣ ਨਿਸ਼ਾਨ ਨਹੀਂ ਮਿਲ ਰਿਹਾ। ਜਿਸ ਤੋਂ ਬਾਅਦ ਹੁਣ ਚੜੂਨੀ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਪਰ ਜਦੋਂ ਕਿ ਇਸ ਬਾਰੇ ਜਥੇਬੰਦੀਆਂ ਵੱਲੋਂ ਫੈਸਲਾ ਲ‌ਿਆ ਜਾਣਾ ਬਾਕੀ ਹੈ, ਪਰ ਇਹ ਫੈਸਲਾ ਜਲਦੀ ਹੀ ਲਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...