August 1, 2026, 1:58 am
----------- Advertisement -----------
HomeNewsEntertainmentਪਲਕ ਤਿਵਾਰੀ ਦੀ ਇਸ ਹਰਕਤ ਤੋਂ ਗੁੱਸੇ 'ਚ ਆਏ ਇਬਰਾਹਿਮ ਅਲੀ ਖਾਨ!...

ਪਲਕ ਤਿਵਾਰੀ ਦੀ ਇਸ ਹਰਕਤ ਤੋਂ ਗੁੱਸੇ ‘ਚ ਆਏ ਇਬਰਾਹਿਮ ਅਲੀ ਖਾਨ! ਦੋਹਾਂ ‘ਚ ਆਇਆਂ ਦੂਰੀਆਂ

Published on

----------- Advertisement -----------

ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਅਤੇ ਸ਼ਵੇਤਾ ਤਿਵਾਰੀ ਦੀ ਬੇਟੀ ਪਲਕ ਤਿਵਾਰੀ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਪਿਛਲੇ ਦਿਨੀਂ ਦੋਹਾਂ ਨੂੰ ਇਕੱਠੇ ਸਪਾਟ ਕੀਤਾ ਗਿਆ ਸੀ। ਇਸ ਦੌਰਾਨ ਪਲਕ ਤਿਵਾਰੀ ਨੇ ਜਿਸ ਤਰ੍ਹਾਂ ਮੀਡੀਆ ਨੂੰ ਦੇਖ ਕੇ ਆਪਣਾ ਚਿਹਰਾ ਛੁਪਾਇਆ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਹੁਣ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਇਸ ਘਟਨਾ ਤੋਂ ਬਾਅਦ ਦੋਹਾਂ ਨੇ ਇੱਕ ਦੂਜੇ ਤੋਂ ਦੂਰੀ ਬਣਾ ਲਈ ਹੈ। ਪਲਕ ਤਿਵਾਰੀ ਦੀ ਇਸ ਹਰਕਤ ਤੋਂ ਬਾਅਦ ਹੀ ਇਹ ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ।

ਇੰਨਾ ਹੀ ਨਹੀਂ ਦੋਹਾਂ ਦਾ ਵੀਡੀਓ ਵੀ ਕਾਫੀ ਵਾਇਰਲ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫੀ ਮਜ਼ਾਕ ਉਡਾਇਆ ਗਿਆ। ਪਲਕ ਅਤੇ ਇਬਰਾਹਿਮ ਦੋਵਾਂ ਨੇ ਇਸ ਮਾਮਲੇ ‘ਤੇ ਆਪਣੀ ਚੁੱਪੀ ਨਹੀਂ ਤੋੜੀ। ਇਹ ਦਾਅਵਾ ਕੀਤਾ ਗਿਆ ਹੈ ਕਿ ਇਬ੍ਰਾਹਿਮ ਅਲੀ ਖ਼ਾਨ ਨੇ ਹੁਣ ਪਲਕ ਤਿਵਾਰੀ ਤੋਂ ਦੂਰੀ ਬਣਾ ਲਈ ਹੈ। ਇਬ੍ਰਾਹਿਮ, ਪਲਕ ਕੋਲੋਂ ਮੀਡੀਆ ਸਾਹਮਣੇ ਚਿਹਰਾ ਛੁਪਾਉਣ ਨੂੰ ਲੈ ਕੇ ਬਹੁਤ ਹੀ ਨਾਰਾਜ਼ ਹਨ। ਇਹ ਪਹਿਲੀ ਵਾਰ ਸੀ ਜਦੋਂ ਦੋਹਾਂ ਨੂੰ ਇੱਕਠੇ ਸਪਾਟ ਕੀਤਾ ਗਿਆ, ਪਰ ਮੀਡੀਆ ਨੂੰ ਦੇਖ ਕੇ ਪਲਕ ਤਿਵਾਰੀ ਨੇ ਜਿਸ ਤਰ੍ਹਾਂ ਰਿਐਕਟ ਕੀਤਾ, ਉਹ ਇਬ੍ਰਾਹਿਮ ਨੂੰ ਪਸੰਦ ਨਹੀਂ ਆਇਆ। ਪਲਕ ਦੀ ਇਸ ਹਰਕਤ ਕਾਰਨ ਉਹ ਖ਼ੁਦ ਨੂੰ ਸ਼ਰਮਿੰਦਾ ਮਹਿਸੂਸ ਕਰ ਰਹੇ ਹਨ। ਕਿਉਂਕਿ ਕਿਸੇ ਜਨਤਕ ਥਾਂ ‘ਤੇ ਦੋਹਾਂ ਦੀ ਇਹ ਪਹਿਲੀ ਮੁਲਾਕਾਤ ਸੀ ਅਤੇ ਜਿਸ ਤਰ੍ਹਾਂ ਪਲਕ ਨੇ ਰਿਐਕਸ਼ਨ ਦਿੱਤਾ ਉਹ ਕਾਫੀ ਬਚਕਾਨਾ ਸੀ।

ਮੀਡੀਆ ਰਿਪੋਰਟਸ ਵਿੱਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਦੋਵੇਂ ਇੱਕ ਦੂਜੇ ਤੋਂ ਦੂਰੀ ਬਣਾ ਰਹੇ ਹਨ ਅਤੇ ਦੋਵੇਂ ਇੱਕ ਦੂਜੇ ਦੇ ਸੰਪਰਕ ਵਿੱਚ ਵੀ ਨਹੀਂ ਹਨ। ਹਾਲਾਂਕਿ ਦੋਹਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਲਕ ਵੀ ਆਪਣੀ ਪ੍ਰਤੀਕਿਰਿਆ ਦੇਖ ਕੇ ਸ਼ਰਮਿੰਦਾ ਹੋ ਗਈ। ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਚਰਚਾ ‘ਚ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਜਲਦ ਹੀ ਫਿਲਮੀ ਦੁਨੀਆ ‘ਚ ਕਦਮ ਰੱਖ ਸਕਦਾ ਹੈ। ਇਸ ਦੇ ਨਾਲ ਹੀ ਪਲਕ ਨੇ ਫਿਲਮੀ ਦੁਨੀਆ ‘ਚ ਐਂਟਰੀ ਕਰ ਲਈ ਹੈ। ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਅਤੇ ਹਾਰਡੀ ਸੰਧੂ ਦਾ ਗੀਤ ‘ਬਿਜਲੀ ਬਿਜਲੀ’ ਕਾਫੀ ਮਸ਼ਹੂਰ ਹੋਇਆ ਸੀ। ਉਹ ‘ਰੋਜ਼ੀ: ਦਿ ਸੈਫਰਨ ਚੈਪਟਰ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੀ ਹੈ। ਇਸ ਫਿਲਮ ‘ਚ ਉਨ੍ਹਾਂ ਨਾਲ ਅਰਬਾਜ਼ ਖਾਨ ਅਤੇ ਤਨੀਸ਼ਾ ਮੁਖਰਜੀ ਵੀ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...