ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ।
ਨਾਲ ਹੀ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਵੀ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ। ਤੁਰੰਤ ਸੁਣਵਾਈ ਦੀ ਮੰਗ ਵੀ ਕੀਤੀ।











