April 30, 2026, 6:43 am
----------- Advertisement -----------
HomeNewsBreaking Newsਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਵੱਡਾ ਖੁਲਾਸਾ: ਇੱਕ MLA ਨੇ ਲੜਕੇ...

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਵੱਡਾ ਖੁਲਾਸਾ: ਇੱਕ MLA ਨੇ ਲੜਕੇ ਨੂੰ ਫਸਾਉਣ ਦੀ ਦਿੱਤੀ ਧਮਕੀ

Published on

----------- Advertisement -----------

ਚੰਡੀਗੜ੍ਹ, 30 ਜਨਵਰੀ 2022 – ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇੱਕ ਵਿਧਾਇਕ ਨੇ ਇਕ ਮਾਸੂਮ ਲੜਕੇ ਨੂੰ ਜ਼ਬਰਦਸਤੀ ਫਸਾਉਣ ਲਈ ਕਿਹਾ ਸੀ। ਜਦੋਂ ਉਨ੍ਹਾਂ ਨੇ ਇਨਕਾਰ ਕੀਤਾ ਤਾਂ ਵਿਧਾਇਕ ਨੇ ਧਮਕੀ ਦਿੱਤੀ ਕਿ ਜਦੋਂ ਸਰਕਾਰ ਆਈ ਤਾਂ ਦੇਖ ਲਵਾਂਗੇ। ਗੁਲਾਟੀ ਨੇ ਕਿਹਾ ਕਿ ਜੇਕਰ ਮੈਂ ਨਾਂ ਲੈ ਲਵਾਂਗੀ ਤਾਂ ਪੰਜਾਬ ਦੀ ਰਾਜਨੀਤੀ ‘ਚ ਭੂਚਾਲ ਆ ਜਾਵੇਗਾ। ਜੇਕਰ ਮੈਂ ਉਸ ਪਾਰਟੀ ਅਤੇ ਵਿਧਾਇਕ ਦਾ ਨਾਂ ਲੈ ਲਵਾਂ ਤਾਂ ਉਨ੍ਹਾਂ ਦੀ 5% ਵੋਟ ਖਿਸਕ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਸੁਪਰੀਮ ਕੋਰਟ ਨੂੰ ਈਮੇਲ ਰਾਹੀਂ ਸ਼ਿਕਾਇਤ ਭੇਜ ਦਿੱਤੀ ਹੈ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਮੈਨੂੰ ਪਿਛਲੇ ਕੁਝ ਮਹੀਨਿਆਂ ਤੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਮੈਨੂੰ ਧਮਕੀ ਦਿੱਤੀ ਗਈ ਹੈ। ਸਮਾਂ ਆਉਣ ‘ਤੇ ਮੈਂ ਉਸਦਾ ਨਾਮ ਦੱਸਾਂਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਕਮਿਸ਼ਨ ਨੇ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਭਾਰਤ ਸਰਕਾਰ ਨੂੰ ਸਾਰੇ ਕਮਿਸ਼ਨ ਬੰਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਬਰ ਦੀ ਇੱਕ ਹੱਦ ਹੁੰਦੀ ਹੈ। ਫਿਰ ਵੀ ਮੈਂ ਕਿਸੇ ਤੋਂ ਨਹੀਂ ਡਰਦੀ।

ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ਵਿੱਚ ਆਈ ਸੀ ਜਦੋਂ ਉਹ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਤਕਨੀਕੀ ਸਿੱਖਿਆ ਮੰਤਰੀ ਸੀ। ਉਸ ਸਮੇਂ CM ਚੰਨੀ ‘ਤੇ MeToo ਦਾ ਇਲਜ਼ਾਮ ਲੱਗਾ ਸੀ। ਜਿਸ ‘ਚ ਉਸ ‘ਤੇ ਇਕ ਮਹਿਲਾ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਦਾ ਦੋਸ਼ ਸੀ। ਹਾਲਾਂਕਿ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲਾ ਸੁਲਝਾਉਣ ਦੀ ਗੱਲ ਕਹੀ ਸੀ।

ਹਾਲਾਂਕਿ ਜਦੋਂ ਕੈਪਟਨ ਖਿਲਾਫ ਬਗਾਵਤ ਹੋ ਗਈ ਸੀ ਤਾਂ ਅਚਾਨਕ ਮਨੀਸ਼ਾ ਗੁਲਾਟੀ ਨੇ ਇਸ ਮਾਮਲੇ ਦੀ ਰਿਪੋਰਟ ਲਈ ਸਰਕਾਰ ਨੂੰ ਤਲਬ ਕਰ ਲਿਆ ਸੀ। ਉਨ੍ਹਾਂ ਸਰਕਾਰ ਖ਼ਿਲਾਫ਼ ਧਰਨਾ ਦੇਣ ਦੀ ਧਮਕੀ ਵੀ ਦਿੱਤੀ ਹੈ। ਇਸ ਤੋਂ ਬਾਅਦ ਕੈਪਟਨ ਨੂੰ ਕੁਰਸੀ ਤੋਂ ਹਟਣਾ ਪਿਆ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਬਣ ਗਏ। ਜਿਸ ਤੋਂ ਬਾਅਦ ਸਾਰਾ ਮਾਮਲਾ ਠੰਡਾ ਪੈ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...