November 18, 2026, 9:39 pm
----------- Advertisement -----------
HomeNewsBreaking Newsਲੋਕ ਸਭਾ ਚੋਣਾਂ: ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ...

ਲੋਕ ਸਭਾ ਚੋਣਾਂ: ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ECO

Published on

----------- Advertisement -----------

ਚੰਡੀਗੜ੍ਹ, 22 ਮਾਰਚ 2024 (ਬਲਜੀਤ ਮਰਵਾਹਾ) – ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...