ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਉਸ ਦੇ ਰਿਮਾਂਡ ‘ਤੇ ਸੁਣਵਾਈ ਚੱਲ ਰਹੀ ਹੈ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ ਅਤੇ ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਵੀ ਕਿਹਾ ਹੈ।
ਈਡੀ ਨੇ ਕਿਹਾ ਕਿ ‘ਦਿੱਲੀ ਸ਼ਰਾਬ ਨੀਤੀ ਬਣਾਉਣ ਵਿੱਚ ਕੇਜਰੀਵਾਲ ਸਿੱਧੇ ਤੌਰ ‘ਤੇ ਸ਼ਾਮਲ ਸੀ। ਦੋ ਵਾਰ ਕੈਸ਼ ਟਰਾਂਸਫਰ ਕੀਤਾ ਗਿਆ। ਪਹਿਲਾਂ 10 ਕਰੋੜ ਅਤੇ ਫਿਰ 15 ਕਰੋੜ ਰੁਪਏ ਦਿੱਤੇ ਗਏ। ਕੇਜਰੀਵਾਲ ਪੰਜਾਬ ਅਤੇ ਗੋਆ ਚੋਣਾਂ ਲਈ ਫੰਡ ਚਾਹੁੰਦੇ ਸਨ। ਗੋਆ ਚੋਣਾਂ ‘ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਸੀ।’
ਦੱਸ ਦਈਏ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ। ਉਸ ਦੀ ਰਾਤ ਈਡੀ ਦੇ ਲਾਕਅਪ ਵਿੱਚ ਨਿਕਲੀ। ਇਸ ਦੌਰਾਨ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ‘ਆਪ’ ਵਰਕਰਾਂ ਵੱਲੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
----------- Advertisement -----------
ਰਾਊਜ਼ ਐਵੇਨਿਊ ਕੋਰਟ ‘ਚ ਸੁਣਵਾਈ ਜਾਰੀ, ED ਨੇ ਕੇਜਰੀਵਾਲ ਦੇ 10 ਦਿਨ ਦੇ ਰਿਮਾਂਡ ਦੀ ਕੀਤੀ ਮੰਗ
Published on
----------- Advertisement -----------
----------- Advertisement -----------











