ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਬਰਨਾਲਾ ਵਿੱਚ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਗਾਇਕ ਜੈਜ਼ੀ ਬੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। 10 ਮਾਰਚ ਨੂੰ ਰਿਲੀਜ਼ ਹੋਣ ਵਾਲੇ ਜੈਜ਼ੀ ਬੀ ਦੇ ਗੀਤ ‘ਮੜਕ ਸ਼ੌਕੀਨਾਂ ਦੀ ਤੂੰ ਕੀ ਜਾਣਦੀ ਭੇਡੇ’ ਦਾ ਕਿਸਾਨ ਸੰਗਠਨਾਂ ਨੇ ਵਿਰੋਧ ਕੀਤਾ ਹੈ।
ਗਾਇਕ ਜੈਜ਼ੀ ਬੀ ‘ਤੇ ਔਰਤਾਂ ਲਈ ‘ਭੇਡ’ ਸ਼ਬਦ ਦੀ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਇਸ ਨੂੰ ਔਰਤਾਂ ਅਤੇ ਪੰਜਾਬੀ ਸੱਭਿਆਚਾਰ ਦੀ ਬਦਨਾਮੀ ਕਰਾਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜੈਜ਼ੀ ਬੀ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਚਿਤਾਵਨੀ ਦਿੰਦੇ ਹੋਏ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦਾ ਵੀ ਦਾਅਵਾ ਕੀਤਾ ਹੈ।
ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਪੰਜਾਬੀ ਬੁੱਧੀਜੀਵੀਆਂ ਅਤੇ ਸੱਭਿਆਚਾਰ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧੀ ਅੱਗੇ ਆਉਣ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਗਾਇਕ ਜੈਜ਼ੀ ਬੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ।
----------- Advertisement -----------
ਪੰਜਾਬੀ ਗਾਇਕ ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ; ਕਿਸਾਨ ਜਥੇਬੰਦੀ ਨੇ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
Published on
----------- Advertisement -----------
----------- Advertisement -----------












