May 25, 2026, 10:13 am
----------- Advertisement -----------
HomeNewsLatest Newsਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਕਿਸ ਦੇ ਮੋਢਿਆਂ 'ਤੇ ਆਈ...

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਕਿਸ ਦੇ ਮੋਢਿਆਂ ‘ਤੇ ਆਈ ਲੋਕ ਸਭਾ ਚੋਣਾਂ ਦੀ ਜ਼ਿੰਮੇਵਾਰੀ? ਜਾਣੋ

Published on

----------- Advertisement -----------

ਬੀਤੀ ਰਾਤ (ਮਾਰਚ 21) ਨੂੰ ED ਨੇ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਟੀਮ ਪੁੱਛਗਿੱਛ ਲਈ ਉਨ੍ਹਾਂ ਦੇ ਘਰ ਪਹੁੰਚੀ, ਜਿਸ ਦੌਰਾਨ ਘਰ ਦੀ ਤਲਾਸ਼ੀ ਵੀ ਲਈ ਗਈ। ਇਸ ਮਾਮਲੇ ‘ਚ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ 13 ਮਹੀਨਿਆਂ ਤੋਂ ਅਤੇ ‘ਆਪ’ ਨੇਤਾ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ‘ਚ ਹਨ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੋਈ ਗ੍ਰਿਫਤਾਰੀ ਆਮ ਆਦਮੀ ਪਾਰਟੀ ਲਈ ਸਭ ਤੋਂ ਵੱਡਾ ਝਟਕਾ ਮੰਨੀ ਜਾ ਰਹੀ ਹੈ। ਅਜਿਹੇ ‘ਚ ਲੋਕ ਸਭਾ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਪਾਰਟੀ ਦੇ ਵੱਡੇ ਚਿਹਰਿਆਂ ਭਗਵੰਤ ਮਾਨ, ਆਤਿਸ਼ੀ, ਸੌਰਭ ਭਾਰਦਵਾਜ ‘ਤੇ ਆ ਜਾਵੇਗੀ।ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਪਾਰਟੀ ਅਗਲੇ 5 ਦਿਨਾਂ ਵਿੱਚ ਸੂਬੇ ਦੀਆਂ ਬਾਕੀ 5 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ।’ਆਪ’ ਨੇ ਪਹਿਲਾਂ ਹੀ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਕੇਜਰੀਵਾਲ ਨੂੰ ਸ਼ੁੱਕਰਵਾਰ ਦੁਪਹਿਰ 2 ਵਜੇ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਸੁਣਵਾਈ ਦੁਪਹਿਰ 2.15 ਵਜੇ ਸ਼ੁਰੂ ਹੋਈ ਅਤੇ ਸ਼ਾਮ 5.15 ਵਜੇ ਤੱਕ ਚਲੀ। ਇਸ ਦੌਰਾਨ ਈਡੀ ਨੇ 10 ਦਿਨ ਦਾ ਰਿਮਾਂਡ ਮੰਗਿਆ ਹੈ।
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲਏ ਕੇ ਪੀਐਮ ਮੋਦੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ, “ਮੋਦੀ ਜੀ ਨੇ ਸੱਤਾ ਦੇ ਹੰਕਾਰ ‘ਚ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਵਾਇਆ। ਸਾਰਿਆਂ ਨੂੰ ਕੁਚਲਣ ਵਿਚ ਲੱਗੇ ਹੋਏ ਹਨ। ਇਹ ਦਿੱਲੀ ਦੀ ਜਨਤਾ ਨਾਲ ਧੋਖਾ ਹੈ। ਤੁਹਾਡਾ ਮੁੱਖ ਮੰਤਰੀ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ। ਭਾਵੇਂ ਅੰਦਰ ਹੋਵੇ ਜਾਂ ਬਾਹਰ, ਉਨ੍ਹਾਂ ਦਾ ਜੀਵਨ ਦੇਸ਼ ਨੂੰ ਸਮਰਪਿਤ ਹੈ। ਜਨਤਾ ਜਨਾਰਦਨ ਹੈ ਅਤੇ ਸਭ ਕੁਝ ਜਾਣਦੀ ਹੈ।”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕੈਦ ਨਹੀਂ ਕੀਤਾ ਜਾ ਸਕਦਾ। ਮਾਨ ਨੇ ਕਿਹਾ ਕਿ ਭਾਜਪਾ ਨੂੰ ਡਰ ਹੈ ਕਿ ‘ਆਪ’ ਅੱਗੇ ਵਧ ਰਹੀ ਹੈ। ਭਾਜਪਾ ਸਿਰਫ ‘ਆਪ’ ਤੋਂ ਡਰਦੀ ਹੈ। ਜੋ ਵੀ ਅੱਗੇ ਵੱਧ ਰਿਹਾ ਹੈ ਉਹ ਮੁੱਖ ਦੋਸ਼ੀ ਹੈ। ਕੇਜਰੀਵਾਲ ਮੇਰਾ ਵੱਡਾ ਭਰਾ ਹੈ। ਸਾਡੇ ਵਿਧਾਇਕ ਵਫ਼ਾਦਾਰ ਹਨ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...