ਸੀਬੀਐਸਈ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ 20 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ। ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਤੋਂ ਇਲਾਵਾ ਕੇਰਲ ਅਤੇ ਉੱਤਰਾਖੰਡ ਦੇ ਸਕੂਲ ਵੀ ਇਸ ਸੂਚੀ ‘ਚ ਸ਼ਾਮਿਲ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਅਸਾਮ ਦੇ ਕਈ ਸਕੂਲਾਂ ਦੀ ਮਾਨਤਾ ਵੀ ਰੱਦ ਕਰ ਦਿੱਤੀ ਗਈ ਹੈ।

ਕੁਝ ਦਿਨ ਪਹਿਲਾਂ ਹੀ ਸੀਬੀਐਸਈ ਦੀ ਟੀਮ ਨੇ ਇਨ੍ਹਾਂ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ। ਇਸ ਜਾਂਚ ਦੌਰਾਨ ਪਾਇਆ ਗਿਆ ਕਿ ਕੁਝ ਸਕੂਲ ਨਕਲੀ ਵਿਦਿਆਰਥੀ ਅਤੇ ਅਯੋਗ ਵਿਦਿਆਰਥੀ ਪੇਸ਼ ਕਰਨ, ਅਤੇ ਸਕੂਲਾਂ ਵਿੱਚ ਦਸਤਾਵੇਜ਼ਾਂ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ ਸੀ। ਪੂਰੀ ਜਾਂਚ ਤੋਂ ਬਾਅਦ ਸਕੂਲਾਂ ਦੀ ਮਾਨਤਾ ਰੱਦ ਕਰਨ ਅਤੇ ਉਨ੍ਹਾਂ ਦਾ ਦਰਜਾ ਘਟਾਉਣ ਦਾ ਫੈਸਲਾ ਕੀਤਾ ਗਿਆ ਹੈ। ਤਿੰਨ ਸਕੂਲਾਂ ਦਾ ਦਰਜਾ ਵੀ ਘਟਾਇਆ ਗਿਆ ਹੈ।












