September 22, 2026, 1:48 pm
----------- Advertisement -----------
HomeNewsBreaking Newsਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਨਵੇਂ ਬਣਾਏ ਮੰਤਰੀਆਂ ਨੂੰ ਕੀਤੀ...

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਨਵੇਂ ਬਣਾਏ ਮੰਤਰੀਆਂ ਨੂੰ ਕੀਤੀ ਮਹਿਕਮਿਆਂ ਦੀ ਵੰਡ

Published on

----------- Advertisement -----------

ਚੰਡੀਗੜ੍ਹ, 23 ਮਾਰਚ, 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੇਂ ਬਣਾਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ। ਇਸ ਸਬੰਧੀ ਜਾਰੀ ਕੀਤੇ ਅਧਿਕਾਰਤ ਹੁਕਮਾਂ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗ੍ਰਹਿ ਮਾਮਲੇ, ਅਪਰਾਧਿਕ ਜਾਂਚ ਵਿਭਾਗ, ਕਾਨੂੰਨ, ਪ੍ਰਸੋਨਲ ਅਤੇ ਸਿਖਲਾਈ, ਰਾਜ ਭਵਨ ਮਾਮਲੇ ਅਤੇ ਹੋਰ ਕੋਈ ਵੀ ਵਿਭਾਗ ਆਪਣੇ ਕੋਲ ਰੱਖਣਗੇ ਜੋ ਕਿਸੇ ਮੰਤਰੀ ਨੂੰ ਅਲਾਟ ਨਹੀਂ ਕੀਤੇ ਜਾਣਗੇ।

  • ਕੈਬਨਿਟ ਮੰਤਰੀ ਕੰਵਰ ਪਾਲ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਵਿਰਾਸਤੀ ਅਤੇ ਸੈਰ ਸਪਾਟਾ ਅਤੇ ਸੰਸਦੀ ਮਾਮਲੇ ਵਿਭਾਗ ਅਲਾਟ ਕੀਤੇ ਗਏ ਹਨ।
  • ਕੈਬਨਿਟ ਮੰਤਰੀ ਮੂਲ ਚੰਦ ਸ਼ਰਮਾ ਨੂੰ ਉਦਯੋਗ ਅਤੇ ਵਣਜ, ਲੇਬਰ, ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਿੱਤੇ ਗਏ ਹਨ।
  • ਰਣਜੀਤ ਸਿੰਘ ਨੂੰ ਊਰਜਾ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ। ਜੈ ਪ੍ਰਕਾਸ਼ ਦਲਾਲ ਨੂੰ ਮੁੱਖ ਵਿੱਤ ਵਿਭਾਗ ਦੇ ਨਾਲ-ਨਾਲ ਟਾਊਨ ਐਂਡ ਕੰਟਰੀ ਪਲੈਨਿੰਗ ਅਤੇ ਅਰਬਨ ਅਸਟੇਟ ਵਿਭਾਗ ਦਿੱਤੇ ਗਏ ਹਨ।
  • ਕਮਲ ਗੁਪਤਾ ਨੂੰ ਹੈਲਥ, ਆਯੂਸ਼, ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਅਤੇ ਸਿਵਲ ਏਵੀਏਸ਼ਨ ਵਿਭਾਗ ਮਿਲਿਆ ਹੈ।
  • ਬਨਵਾਰੀ ਲਾਲ ਨੂੰ ਪਬਲਿਕ ਹੈਲਥ ਇੰਜੀਨੀਅਰਿੰਗ, ਲੋਕ ਨਿਰਮਾਣ (ਇਮਾਰਤ ਅਤੇ ਸੜਕਾਂ) ਵਿਭਾਗ ਦਿੱਤੇ ਗਏ ਹਨ।
  • ਰਾਜ ਮੰਤਰੀਆਂ ਵਿੱਚੋਂ ਸਾਰੇ ਆਜ਼ਾਦ ਚਾਰਜ ਸੰਭਾਲ ਰਹੀ ਸੀਮਾ ਤ੍ਰਿਖਾ ਨੂੰ ਸਕੂਲ ਸਿੱਖਿਆ ਅਤੇ ਉੱਚ ਸਿੱਖਿਆ ਦਿੱਤੀ ਗਈ ਹੈ।
  • ਮਹੀਪਾਲ ਢਾਂਡਾ ਵਿਕਾਸ ਤੇ ਪੰਚਾਇਤ, ਸਹਿਕਾਰਤਾ ਮੰਤਰੀ ਹੋਣਗੇ।
  • ਅਸੀਮ ਗੋਇਲ ਨੂੰ ਟਰਾਂਸਪੋਰਟ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦਿੱਤਾ ਗਿਆ ਹੈ।
  • ਅਭੈ ਸਿੰਘ ਯਾਦਵ ਨੂੰ ਸਿੰਚਾਈ ਅਤੇ ਜਲ ਸਰੋਤ, ਸੈਨਿਕ ਅਤੇ ਅਰਧ ਸੈਨਿਕ ਭਲਾਈ ਵਿਭਾਗ ਦਿੱਤੇ ਗਏ ਹਨ।
  • ਸੁਭਾਸ਼ ਸੁਧਾ ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਸਾਰਿਆਂ ਲਈ ਰਿਹਾਇਸ਼ ਨੂੰ ਸੰਭਾਲਣਗੇ ਜਦਕਿ ਬਿਸ਼ੰਬਰ ਸਿੰਘ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਅਤੇ ਅੰਤੋਦਿਆ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਨੂੰ ਸੰਭਾਲਣਗੇ।
  • ਸੰਜੇ ਸਿੰਘ ਨੂੰ ਵਾਤਾਵਰਨ, ਜੰਗਲਾਤ ਅਤੇ ਜੰਗਲੀ ਜੀਵ ਅਤੇ ਖੇਡ ਵਿਭਾਗ ਦਿੱਤੇ ਗਏ ਹਨ।
  • ਬਿਸ਼ੰਬਰ ਸਿੰਘ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀਆਂ ਅਤੇ ਬੀਸੀਐਸ ਭਲਾਈ ਅਤੇ ਅੰਤੋਦਿਆ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਿੱਤੇ ਗਏ ਹਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...