ਪੰਜਾਬੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਹਾਲ ਹੀ ਵਿੱਚ ਗਾਇਕ ਨਿੰਜਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਦੇ ਨਾਲ ਇੱਕ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਨਿੰਜਾ ਆਪਣੀ ਵਾਈਫ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਇਸ ਤੋਂ ਪਹਿਲਾਂ ਵੀ ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।
ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਬੀਤੇ ਦਿਨੀਂ ਨਿੰਜਾ ਦੀ ਵੈਡਿੰਗ ਐਨੀਵਰਸਰੀ ਸੀ । ਇਸ ਮੌਕੇ ‘ਤੇ ਨਿੰਜਾ ਨੇ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਅਤੇ ਨਿੰਜਾ ਨੇ ਇੱਕ ਛੋਟੀ ਜਿਹੀ ਪਾਰਟੀ ਵੀ ਰੱਖੀ ਸੀ ਜਿਸ ‘ਚ ਸ਼ਹਿਨਾਜ਼ ਅਖਤਰ, ਜੀ ਖ਼ਾਨ ਸਣੇ ਕਈ ਪੰਜਾਬੀ ਸਿਤਾਰਿਆਂ ਨੇ ਰੌਣਕਾਂ ਲਗਾਈਆਂ ਸਨ ।

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਗੀਤ ਗਾ ਚੁੱਕੇ ਨੇ । ਚੰਗੇ ਗਾਇਕ ਹੋਣ ਦੇ ਨਾਲ ਉਹ ਵਧੀਆ ਐਕਟਰ ਵੀ ਨੇ । ਬਹੁਤ ਜਲਦ ਉਹ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।












