September 21, 2026, 1:01 am
----------- Advertisement -----------
HomeNewsBreaking Newsਬਰਨਾਲਾ ਪੁਲਿਸ ਨੇ ਸਪਾ ਸੈਂਟਰਾਂ 'ਤੇ ਮਾਰਿਆ ਛਾਪਾ, ਮਸਾਜ ਦੀ ਆੜ 'ਚ...

ਬਰਨਾਲਾ ਪੁਲਿਸ ਨੇ ਸਪਾ ਸੈਂਟਰਾਂ ‘ਤੇ ਮਾਰਿਆ ਛਾਪਾ, ਮਸਾਜ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਕੀਤਾ ਪਰਦਾਫਾਸ਼

Published on

----------- Advertisement -----------

  ਬਰਨਾਲਾ ਪੁਲਿਸ ਪ੍ਰਸ਼ਾਸਨ ਨੇ ਮਸਾਜ ਦੀ ਆੜ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਤਰ੍ਹਾਂ ਦਾ ਕਾਰੋਬਾਰ ਚਲਾਉਣ ਵਾਲੇ ਦੋ ਸਪਾ ਸੈਂਟਰਾਂ ‘ਤੇ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਦੋਵਾਂ ਸਪਾ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਵਿੱਚ ਚੱਲ ਰਹੇ ਸਪਾ ਸੈਂਟਰ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਤਾ ਲੱਗਿਆ ਹੈ। ਇਸ ਮਗਰੋਂ ਬਰਨਾਲਾ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਆਈਟੀਆਈ ਰੋਡ ’ਤੇ ਸਥਿਤ ਦੋ ਸਪਾ ਸੈਂਟਰ ਕਰਾਊਨ ਸਪਾ ’ਤੇ ਛਾਪੇਮਾਰੀ ਕੀਤੀ। 

ਦੱਸ ਦਈਏ ਕਿ ਪੁਲਿਸ ਨੇ ਮੌਕੇ ’ਤੇ ਦੋਵਾਂ ਸਪਾ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ, ਜਦਕਿ ਇੱਕ ਸਪਾ ਸੈਂਟਰ ਦੇ ਮਾਲਕ ਗੁਰਜੀਤ ਸਿੰਘ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।  

ਨਾਲ ਹੀ ਐਸਐਚਓ ਜਸਵਿੰਦਰ ਸਿੰਘ ਨੇ ਬਰਨਾਲਾ ਸ਼ਹਿਰ ਦੇ ਹੋਰ ਸਪਾ ਸੈਂਟਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਪਾ ਸੈਂਟਰਾਂ ਵਿੱਚ ਸਿਰਫ਼ ਮਸਾਜ ਦਾ ਕੰਮ ਹੀ ਕੀਤਾ ਜਾਵੇ, ਪੁਲਿਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਛਾਪੇਮਾਰੀ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...