June 28, 2026, 3:57 am
----------- Advertisement -----------
HomeNewsBreaking News‘ਸੰਗਰੂਰ ਨਕਲੀ ਸ਼ਰਾ.ਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ...

‘ਸੰਗਰੂਰ ਨਕਲੀ ਸ਼ਰਾ.ਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

Published on

----------- Advertisement -----------

ਚੰਡੀਗੜ੍ਹ, 23 ਮਾਰਚ: (ਬਲਜੀਤ ਮਰਵਾਹਾ) ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।

ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ  ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ।

 ਐਸ.ਆਈ.ਟੀ., ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...