June 19, 2026, 11:06 pm
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਾਰਚ : (ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਫਰਮ, ਐਸ.ਸੀ.ਐਫ 10 ਟਾਪ ਫਲੌਰ, ਫੇਜ-2, ਮੋਹਾਲੀ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਗੁਰਪ੍ਰੀਤ ਸਿੰਘ(ਪ੍ਰੋਪਰਾਈਟਰ) ਪੁੱਤਰ ਸ੍ਰੀ ਰਵੈਲ ਸਿੰਘ ਵਾਸੀ ਪਿੰਡ ਤੇ ਡਾਕਘਰ-ਜੌੜਾ ਸਿੰਘਾਂ, ਤਹਿਸੀਲ-ਬਟਾਲਾ, ਜਿਲ੍ਹਾ ਗੁਰਦਾਸਪੁਰ-1435051 ਹਾਲ ਵਾਸੀ ਮਕਾਨ ਨੰ:477, ਫੇਜ-3ਬੀ2 ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 14 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ।

ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ:04 ਅਤੇ ਅਡਵਾਈਜ਼ਰੀ ਮੀਮੋ ਮਿਤੀ 14-05-2018 ਦੀ ਮੱਦ ਨੰ: 13 ਵਿੱਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੈ।
ਜਿਸ ਸਬੰਧੀ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਹਦਾਇਤ ਕੀਤੀ ਅਤੇ ਪੱਤਰ ਮਿਤੀ 03-12-2020, ਨੰਬਰ 128-129 ਮਿਤੀ 19-01-2021 ਅਤੇ ਪੱਤਰ ਮਿਤੀ 21-05-2021 ਰਾਹੀਂ ਐਕਟ ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ ਸੂਚਨਾ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪਰੰਤੂ ਲਾਇਸੰਸੀ ਵੱਲੋਂ ਅਜੇ ਤੱਕ ਵੀ ਕੋਈ ਰਿਪੋਰਟ ਨਹੀ ਭੇਜੀ ਗਈ ਹੈ।
ਤਹਿਸੀਲਦਾਰ, ਮੋਹਾਲੀ ਵੱਲੋਂ ਆਪਣੀ ਰਿਪੋਰਟ ਭੇਜਕੇ ਲਿਖਿਆ ਕਿ ਦਿੱਤੇ ਗਏ ਪਤੇ ਐਸ.ਸੀ.ਐਫ.ਨੰ:10, ਟੋਪ ਫਲੌਰ, ਫੇਜ-2, ਮੋਹਾਲੀ ਵਿੱਚ ਗਿਆ ਅਤੇ ਆਸ-ਪੜੋਸ ਤੋਂ ਪਤਾ ਕਰਨ ਤੇ ਪਤਾ ਲਗਿਆ ਕਿ ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ ਨਾਂ ਦਾ ਦਫਤਰ ਸਾਲ ਪਹਿਲਾਂ ਹੀ ਬੰਦ ਹੋ ਗਿਆ ਹੈ ਅਤੇ ਰਿਹਾਇਸ਼ੀ ਪਤੇ ਸਬੰਧੀ ਰਿਪੋਰਟ ਅਨੁਸਾਰ ਇਸ ਪਤੇ ਤੇ ਇਸ ਨਾਮ (ਸ੍ਰੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਰਵੇਲ ਸਿੰਘ) ਦਾ ਕੋਈ ਨਹੀਂ ਰਹਿੰਦਾ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਬਣੇ ਰੂਲਜ਼ ਦੇ ਸੈਕਸ਼ਨ 5(2) ਮੁਤਾਬਿਕ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ। ਪਰੰਤੂ ਲਾਇਸੰਸ ਨਵੀਨ ਨਾ ਕਰਵਾਉਣ ਦੀ ਸੂਰਤ ਵਿੱਚ ਇਸ ਦਫਤਰ ਵੱਲੋਂ ਪੱਤਰ ਮਿਤੀ 25-11-2022 ਅਤੇ ਪੱਤਰ ਮਿਤੀ 25-05-2023 ਰਾਹੀ ਲਾਇਸੰਸ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਸਬੰਧੀ ਮੋਹਾਲੀ ਰਿਹਾਇਸ ਦਾ ਰਜਿਸਟਰਡ ਡਾਕ ਰਾਹੀਂ ਪੱਤਰ ਨੋ ਸਚ ਪਰਸਨਜ਼ ਟਿੱਪਣੀ ਸਮੇਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਫਰਮ; ਕਾਨਟੀਨੈਂਟਲ ਐਜੂਕੇਸ਼ਨ ਗਾਈਡਲਾਈਨਜ, ਰਜਿਸਟਰਡ ਦਫਤਰ: ਐਸ.ਸੀ.ਐਫ. ਨੰਬਰ 10, ਟੌਪ ਫਲੌਰ, ਫੇਜ-2, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 118/ਐਮ.ਸੀ-2 ਮਿਤੀ 15-11-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...