October 6, 2026, 7:58 am
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਫਿਊਚਰ ਡਸਟੀਨੇਸ਼ਨ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਫਿਊਚਰ ਡਸਟੀਨੇਸ਼ਨ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਾਰਚ : (ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਫਿਊਚਰ ਡਸਟੀਨੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਫਿਊਚਰ ਡਸਟੀਨੇਸ਼ਨ ਫਰਮ ਪਤਾ ਐਮ.ਕੇ. ਕੰਪਲੈਕਸ, ਲੈਵਲ-01, ਸੰਨੀ ਇੰਨਕਲੇਵ, ਸੈਕਟਰ-125, ਖਰੜ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਇੰਦਰਜੀਤ ਸਿੰਘ (ਪ੍ਰੋਪਰਾਈਟਰ) ਪੁੱਤਰ ਨਿਰਮਲ ਸਿੰਘ ਵਾਸੀ ਮਕਾਨ ਨੰ: 786, ਨੇੜੇ ਅਗਰਵਾਲ ਹਾਰਡਵੇਅਰ ਸਟੋਰ, ਪਿੰਡ ਤੇ ਡਾਕਘਰ-ਧਨਾਸ, ਚੰਡੀਗੜ੍ਹ ਯੂ.ਟੀ; ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28 ਮਾਰਚ 2022 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii) (ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣੀ ਹੁੰਦੀ ਹੈ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾਂ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ ਸੀ। ਪ੍ਰੰਤੂ ਫਰਮ ਵੱਲੋਂ ਕੋਈ ਸੂਚਨਾ ਨਾ ਭੇਜਣ ਤੇ ਇਸ ਦਫਤਰ ਵੱਲੋਂ ਪੱਤਰ ਮਿਤੀ 25-03-2022 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਪਰੰਤੂ ਫਰਮ ਵੱਲੋਂ ਲਾਇਸੰਸ ਜਾਰੀ ਹੋਣ ਦੀ ਮਿਤੀ ਤੋਂ ਹੁਣ ਤੱਕ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਤੇ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਰਿਪੋਰਟ/ਸੂਚਨਾ ਨਹੀਂ ਭੇਜੀ ਗਈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ। ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ- III, ਸਮੇਤ ਸਬੰਧਤ ਦਸਤਾਵੇਜ਼ ਦਫਤਰੀ ਵੈਬਸਾਇਟ ਤੇ ਮੌਜੂਦ ਚੈਕਲਿਸਟ ਮੁਤਾਬਿਕ ਆੱਨਲਾਇਨ ਅਪਲਾਈ ਕਰਨ ਉਪਰੰਤ ਇਸ ਦਫਤਰ ਵਿਖੇ ਪੇਸ਼ ਕੀਤੀ ਜਾਣੀ ਹੈ। ਲਾਇਸੰਸ ਨੂੰ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਰੀਨਿਊ ਕਰਵਾਉਣ ਅਤੇ ਇਸ ਦਫਤਰ ਵਿਖੇ ਹਾਜਰ ਹੋਣ ਲਈ ਨੋਟਿਸ ਪੱਤਰ ਮਿਤੀ 20-04-2022 ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮੇ ਦੌਰਾਨ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿਖੇ ਪੇਸ਼ ਨਹੀ ਕੀਤੀ ਗਈ ਹੈ ਅਤੇ ਨਾ ਹੀ ਦਫਤਰ ਹਾਜਰ ਹੋਇਆ ਹੈ। ਲਾਇਸੰਸੀ ਦੇ ਦਫਤਰੀ ਪਤੇ ਤੇ ਭੇਜਿਆ ਗਿਆ ਰਜਿਸਟਰਡ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਫਿਊਚਰ ਡਸਟੀਨੇਸ਼ਨ, ਰਜਿਸਟਰਡ ਦਫਤਰ ਐਮ.ਕੇ. ਕੰਪਲੈਕਸ, ਜਿਸ ਲੈਵਲ-01, ਸੰਨੀ ਇੰਨਕਲੇਵ, ਸੈਕਟਰ-125, ਖਰੜ, ਜਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 72/ਐਮ.ਸੀ.-2, ਮਿਤੀ 29.03.2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਲਾਇਸੰਸੀ/ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...