August 5, 2026, 3:19 am
----------- Advertisement -----------
HomeNewsBreaking Newsਇਜ਼ਰਾਇਲੀ ਫੌਜ ਨੇ ਖਾਣਾ ਲੈਣ ਆਏ ਫਲਸਤੀਨੀਆਂ 'ਤੇ ਕੀਤੀ ਗੋਲੀਬਾਰੀ, 19 ਲੋਕਾਂ...

ਇਜ਼ਰਾਇਲੀ ਫੌਜ ਨੇ ਖਾਣਾ ਲੈਣ ਆਏ ਫਲਸਤੀਨੀਆਂ ‘ਤੇ ਕੀਤੀ ਗੋਲੀਬਾਰੀ, 19 ਲੋਕਾਂ ਦੀ ਹੋਈ ਮੌ.ਤ

Published on

----------- Advertisement -----------

 ਇਜ਼ਰਾਇਲੀ ਫੌਜ ਨੇ ਇਕ ਵਾਰ ਫਿਰ ਖਾਣਾ ਲੈਣ ਆਏ ਫਲਸਤੀਨੀਆਂ ‘ਤੇ ਗੋਲੀਬਾਰੀ ਕੀਤੀ ਹੈ। ਤਾਜ਼ਾ ਹਮਲੇ ‘ਚ 19 ਲੋਕਾਂ ਦੀ ਮੌਤ ਹੋ ਗਈ । ਅਮਰੀਕੀ ਮੀਡੀਆ ਸੀਐਨਐਨ ਦੀ ਰਿਪੋਰਟ ਮੁਤਾਬਕ ਗਾਜ਼ਾ ਸ਼ਹਿਰ ਦੇ ਅਲ-ਕੁਵੈਤ ਏਡ ਪੁਆਇੰਟ ‘ਤੇ ਭੁੱਖਮਰੀ ਨਾਲ ਜੂਝ ਰਹੇ ਸੈਂਕੜੇ ਫਲਸਤੀਨੀ ਆਟਾ ਲੈਣ ਲਈ ਲਾਈਨ ‘ਚ ਖੜ੍ਹੇ ਸਨ। ਫਿਰ ਇਜ਼ਰਾਈਲੀ ਸੈਨਿਕਾਂ ਨੇ ਮਸ਼ੀਨਗੰਨਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ।  

ਉਧਰ ਇਜ਼ਰਾਈਲ ਨੇ ਇਸ ਖਬਰ ਨੂੰ ਖਾਰਜ ਕਰ ਦਿੱਤਾ ਹੈ। ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਫੌਜੀਆਂ ਨੇ ਖਾਣਾ ਲੈਣ ਆਏ ਫਲਸਤੀਨੀਆਂ ‘ਤੇ ਹਮਲਾ ਨਹੀਂ ਕੀਤਾ। ਇਜ਼ਰਾਈਲ ਪਹਿਲਾਂ ਵੀ ਕਈ ਵਾਰ ਰਾਹਤ ਸਮੱਗਰੀ ਇਕੱਠੀ ਕਰਨ ਆਏ ਫਲਸਤੀਨੀਆਂ ‘ਤੇ ਹਮਲੇ ਕਰ ਚੁੱਕਾ ਹੈ। ਇਨ੍ਹਾਂ ਹਮਲਿਆਂ ਵਿੱਚ ਹੁਣ ਤੱਕ 400 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦੱਸ ਦਈਏ ਕਿ 13 ਮਾਰਚ ਨੂੰ ਇਜ਼ਰਾਈਲ ਨੇ ਗਾਜ਼ਾ ਦੇ ਅਲ-ਨੁਸੀਰਤ ਕੈਂਪ ਨੇੜੇ ਸਹਾਇਤਾ ਵੰਡ ਕੇਂਦਰ ‘ਤੇ ਹਵਾਈ ਹਮਲਾ ਕੀਤਾ ਸੀ। ਇਸ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਇਜ਼ਰਾਇਲੀ ਸੈਨਿਕਾਂ ਨੇ ਉੱਤਰੀ ਗਾਜ਼ਾ ‘ਚ ਇਕ ਸਹਾਇਤਾ ਸਥਾਨ ‘ਤੇ ਭੋਜਨ ਲੈਣ ਆਏ ਫਲਸਤੀਨੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ 21 ਲੋਕ ਮਾਰੇ ਗਏ ਸਨ। ਸਮਾਚਾਰ ਏਜੰਸੀ ਰਾਇਟਰਸ ਮੁਤਾਬਕ ਦੋਹਾਂ ਹਮਲਿਆਂ ਵਿਚ ਕੁਲ 29 ਫਲਸਤੀਨੀ ਮਾਰੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...