ਅੰਮ੍ਰਿਤਸਰ: ਮਾਝੇ ‘ਚ ਬਾਜਵਾ ਪਰਿਵਾਰ ਦੇ ਦੋਫਾੜ ਹੋਣ ਤੋਂ ਬਾਅਦ ਇੱਕ ਹੋਰ ਟਕਸਾਲੀ ਕਾਂਗਰਸੀ ਪਰਿਵਾਰ ਨੇ ਕਾਂਗਰਸ ਤੋਂ ਬਗਾਵਤ ਕਰ ਦਿੱਤੀ ਹੈ। ਹੁਣ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਦੇ ਪਰਿਵਾਰ ‘ਚ ਫੁੱਟ ਪੈਣੀ ਸ਼ੁਰੂ ਹੋ ਗਈ ਹੈ। ਖਡੂਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਜਸਬੀਰ ਸਿੰਘ ਡਿੰਪਾ ਦੇ ਬੇਟੇ ਨੂੰ ਨਾ ਮਿਲਣ ਦੇ ਰੋਸ ‘ਚ ਡਿੰਪਾ ਦੇ ਛੋਟੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਨੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਦੀ ਪੁਸ਼ਟੀ ਹਰਪਿੰਦਰ ਸਿੰਘ ਰਾਜਨ ਗਿੱਲ ਨੇ ਕਰ ਦਿੱਤੀ ਹੈ, ਹਾਲਾਂਕਿ ਰਾਜਨ ਕਿਸ ਪਾਰਟੀ ਵੱਲੋਂ ਚੋਣ ਲੜਨਗੇ, ਇਸ ਬਾਰੇ ਰਾਜਨ ਨੇ ਸ਼ਾਮ ਤਕ ਇੰਤਜਾਰ ਕਰਨ ਲਈ ਕਹਿ ਦਿੱਤਾ ਹੈ। ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦੀ ਇਸ ਮਾਮਲੇ ‘ਤੇ ਫਿਲਹਾਲ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।












