June 26, 2026, 10:58 am
----------- Advertisement -----------
HomeNewsAutomobilesXiaomi ਦੀ ਪਹਿਲੀ ਇਲੈਕਟ੍ਰਿਕ ਕਾਰ 28 ਮਾਰਚ ਨੂੰ ਹੋਵੇਗੀ ਲਾਂਚ; ਕੀਮਤ ਜਾਣ...

Xiaomi ਦੀ ਪਹਿਲੀ ਇਲੈਕਟ੍ਰਿਕ ਕਾਰ 28 ਮਾਰਚ ਨੂੰ ਹੋਵੇਗੀ ਲਾਂਚ; ਕੀਮਤ ਜਾਣ ਉੱਡ ਜਾਣਗੇ ਹੋਸ਼

Published on

----------- Advertisement -----------

ਚੀਨੀ ਤਕਨੀਕੀ ਕੰਪਨੀ Xiaomi ਆਪਣੀ ਪਹਿਲੀ ਇਲੈਕਟ੍ਰਿਕ ਕਾਰ SU7 28 ਮਾਰਚ ਨੂੰ ਚੀਨ ‘ਚ ਲਾਂਚ ਕਰੇਗੀ। ਕੰਪਨੀ ਦੇ ਸੰਸਥਾਪਕ ਅਤੇ ਸੀਈਓ ਲੇਈ ਜੂਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਲਿਖਿਆ, ‘ਤਿੰਨ ਸਾਲ ਪਹਿਲਾਂ ਮੈਂ ਐਲਾਨ ਕੀਤਾ ਸੀ ਕਿ Xiaomi EV ਬਾਜ਼ਾਰ ‘ਚ ਐਂਟਰੀ ਕਰਨ ਜਾ ਰਹੀ ਹੈ। ਪਿਛਲੇ ਤਿੰਨ ਸਾਲਾਂ ਵਿੱਚ ਮੈਂ ਅਣਗਿਣਤ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ। ਪਰ ਇੱਕ ਗੱਲ ਹਮੇਸ਼ਾ ਮੇਰੇ ਦਿਲ ਵਿੱਚ ਰਹੀ – ਅੱਗੇ ਵਧਦੇ ਰਹਿਣ ਦਾ ਅਟੁੱਟ ਇਰਾਦਾ।ਇਹ Xiaomi EV ਲਈ ਇੱਕ ਮਹੱਤਵਪੂਰਨ ਪਹਿਲਾ ਕਦਮ ਹੋਵੇਗਾ। ਸਾਡੇ ਗਲੋਬਲ ਪ੍ਰਸ਼ੰਸਕਾਂ ਲਈ, ਮੈਂ ਤੁਹਾਨੂੰ ਸਾਰਿਆਂ ਨੂੰ 28 ਮਾਰਚ ਨੂੰ ‘Xiaomi EV ਲਾਂਚ’ ਲਾਈਵਸਟ੍ਰੀਮ ਵਿੱਚ ਸ਼ਾਮਲ ਹੋਣ ਲਈ ਸੱਦਾ ਦੇ ਰਿਹਾ ਹਾਂ।”
ਇਸ ਕਾਰ ਦੀ ਕੀਮਤ 5 ਲੱਖ ਯੂਆਨ (ਕਰੀਬ 58 ਲੱਖ ਰੁਪਏ) ਤੋਂ ਘੱਟ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਕੰਪਨੀ ਨੇ ਇਸ ਕਾਰ ਦੀ ਸਭ ਤੋਂ ਉੱਚੀ ਕੀਮਤ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕਿਹਾ ਕਿ ਇਹ ਦਿੱਖ ‘ਚ ਸਟਾਈਲਿਸ਼ ਹੋਵੇਗੀ ਅਤੇ ਚਲਾਉਣ ‘ਚ ਸਭ ਤੋਂ ਆਸਾਨ ਅਤੇ ਸਮਾਰਟ ਕਾਰ ਹੋਵੇਗੀ। ਗਲੋਬਲ ਮਾਰਕੀਟ ‘ਚ ਇਸ ਦਾ ਮੁਕਾਬਲਾ BMW i4, BYD Seal ਅਤੇ Tesla Model 3 ਵਰਗੀਆਂ ਕਾਰਾਂ ਨਾਲ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...