September 30, 2026, 7:45 am
----------- Advertisement -----------
HomeNewsBreaking Newsਕਰਨਾਲ 'ਚ ਨੈਸ਼ਨਲ ਹਾਈਵੇ 'ਤੇ ਕੈਂਟਰ ਨੇ 4 ਬੱਚਿਆਂ ਨੂੰ ਕੁਚਲਿਆ, 1...

ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਕੈਂਟਰ ਨੇ 4 ਬੱਚਿਆਂ ਨੂੰ ਕੁਚਲਿਆ, 1 ਦੀ ਮੌਕੇ ‘ਤੇ ਹੋਈ ਮੌਤ

Published on

----------- Advertisement -----------

ਕਰਨਾਲ ‘ਚ ਨੈਸ਼ਨਲ ਹਾਈਵੇ ‘ਤੇ ਕੈਂਟਰ ਨੇ 4 ਬੱਚਿਆਂ ਨੂੰ ਕੁਚਲ ਦਿੱਤਾ ਹੈ। ਇਸ ਹਾਦਸੇ ‘ਚ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਰਾਹਗੀਰਾਂ ਨੇ ਨਿੱਜੀ ਵਾਹਨਾਂ ਦੀ ਮਦਦ ਨਾਲ ਕਲਪਨਾ ਚਾਵਲਾ ਮੈਡੀਕਲ ਕਾਲਜ ਕਰਨਾਲ ਭੇਜਿਆ। ਰਾਹਗੀਰਾਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਫੋਨ ਕੀਤਾ ਪਰ ਕਰੀਬ ਡੇਢ ਘੰਟੇ ਬਾਅਦ ਪੁਲਿਸ ਦੀ ਗੱਡੀ ਮੌਕੇ ’ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਦੇ ਕਰਨ ਕਮਲ ਦਫਤਰ ਦੀ ਸੁਰੱਖਿਆ ਲਈ ਪੂਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਕਿਉਂਕਿ ਉਥੇ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲੋਕਾਂ ਵਿੱਚ ਪੁਲਿਸ ਅਤੇ ਸਿਹਤ ਵਿਭਾਗ ਪ੍ਰਤੀ ਗੁੱਸਾ ਦੇਖਣ ਨੂੰ ਮਿਲਿਆ। 

ਜਾਣਕਾਰੀ ਦਿੰਦਿਆਂ ਪਿੰਡ ਜਡੋਲੀ ਦੇ ਵਸਨੀਕ ਰਾਕੇਸ਼ ਕੁਮਾਰ, ਰਾਜਪਾਲ ਤੇ ਹੋਰਨਾਂ ਨੇ ਦੱਸਿਆ ਕਿ ਚਾਰਾਂ ਬੱਚਿਆਂ ਦੀ ਉਮਰ 8 ਤੋਂ 12 ਸਾਲ ਦਰਮਿਆਨ ਹੈ। ਚਾਰੇ ਬੱਚੇ ਹਾਈਵੇਅ ਦੀ ਸਰਵਿਸ ਰੋਡ ਨੂੰ ਪਾਰ ਕਰ ਰਹੇ ਸਨ ਕਿ ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕੈਂਟਰ ਨੇ ਆ ਕੇ ਬੱਚਿਆਂ ਨੂੰ ਕੁਚਲ ਦਿੱਤਾ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਬੱਚੇ ਬੁਰੀ ਤਰ੍ਹਾਂ ਤੜਫ ਰਹੇ ਸਨ। ਮੌਕੇ ਤੋਂ ਹੀ ਪੁਲਿਸ ਨੂੰ ਬੁਲਾਇਆ ਪਰ ਕਰੀਬ ਡੇਢ ਘੰਟੇ ਤੱਕ ਵੀ ਪੁਲਿਸ ਮੌਕੇ ‘ਤੇ ਨਹੀਂ ਪਹੁੰਚੀ। ਉਨ੍ਹਾਂ ਦੱਸਿਆ ਕਿ ਜੇਕਰ ਐਂਬੂਲੈਂਸ ਸਮੇਂ ਸਿਰ ਪਹੁੰਚ ਜਾਂਦੀ ਤਾਂ ਮਰਨ ਵਾਲੇ ਬੱਚੇ ਨੂੰ ਬਚਾਇਆ ਜਾ ਸਕਦਾ ਸੀ।

ਇਸਤੋਂ ਇਲਾਵਾ ਪ੍ਰਾਈਵੇਟ ਵਾਹਨਾਂ ਨੂੰ ਰੋਕ ਕੇ ਬੱਚਿਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਲੋਕਾਂ ਦਾ ਦੋਸ਼ ਹੈ ਕਿ ਇੱਥੋਂ ਕਰੀਬ 100 ਕਦਮ ਦੀ ਦੂਰੀ ’ਤੇ ਸੈਕਟਰ-4 ਪੁਲਿਸ ਚੌਕੀ ਹੈ ਪਰ ਪੁਲਿਸ ਨੂੰ ਉੱਥੇ ਪਹੁੰਚਣ ’ਚ ਡੇਢ ਘੰਟਾ ਲੱਗ ਗਿਆ। ਸਬ ਇੰਸਪੈਕਟਰ ਸੁਮਿਤ ਕੁਮਾਰ ਨੇ ਦੱਸਿਆ ਕਿ ਸਾਰੇ ਲੜਕੇ ਝੁੱਗੀਆਂ ਵਿੱਚ ਰਹਿ ਰਹੇ ਹਨ। ਜ਼ਖ਼ਮੀ ਹੋਏ ਤਿੰਨਾਂ ਦੀ ਪਛਾਣ ਰਾਜੇਂਦਰ, ਸ਼ਰਵਨ, ਗੋਲੂ ਵਜੋਂ ਹੋਈ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਤਿੰਨਾਂ ਜ਼ਖ਼ਮੀਆਂ ਦਾ ਇਲਾਜ ਕਰਨਾਲ ਦੇ ਕਲਪਨਾ ਚਾਵਲਾ ਮੈਡੀਕਲ ਕਾਲਜ ਵਿੱਚ ਚੱਲ ਰਿਹਾ ਹੈ।

ਨਾਲ ਹੀ ਸੈਕਟਰ 4 ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਸੁਮਿਤ ਕੁਮਾਰ ਨੇ ਦੱਸਿਆ ਕਿ ਸੈਕਟਰ 4 ਨੇੜੇ ਹਾਈਵੇਅ ’ਤੇ ਇਕ ਕੈਂਟਰ ਚਾਲਕ ਨੇ ਚਾਰ ਬੱਚਿਆਂ ਨੂੰ ਕੁਚਲ ਦਿੱਤਾ। ਜਿਸ ‘ਚੋਂ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਚਾਲਕ ਆਪਣਾ ਕੈਂਟਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...