May 1, 2026, 7:44 pm
----------- Advertisement -----------
HomeNewsBreaking Newsਲੱਦਾਖ- ਰੋਪੜ ਦੇ ਜਵਾਨ ਦੀ ਸ਼ੱਕੀ ਹਾਲਤਾਂ 'ਚ ਮੌਤ, ਪਰਿਵਾਰਕ ਮੈਂਬਰਾਂ ਨੇ...

ਲੱਦਾਖ- ਰੋਪੜ ਦੇ ਜਵਾਨ ਦੀ ਸ਼ੱਕੀ ਹਾਲਤਾਂ ‘ਚ ਮੌਤ, ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਤੋਂ ਇਨਕਾਰ

Published on

----------- Advertisement -----------

 ਰੋਪੜ ਜ਼ਿਲ੍ਹੇ ਦੇ ਇੱਕ ਜਵਾਨ ਦੀ ਲੱਦਾਖ ਵਿੱਚ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਮ ਸੁਖਵਿੰਦਰ ਸਿੰਘ ਹੈ ਅਤੇ ਉਸਦੀ ਉਮਰ 23 ਸਾਲ ਸੀ। ਸੁਖਵਿੰਦਰ ਸਿੰਘ ਰੋਪੜ ਦੇ ਪਿੰਡ ਹੀਰਪੁਰ ਦਾ ਰਹਿਣ ਵਾਲਾ ਸੀ।

 ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਜਸਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ 24 ਮਾਰਚ ਨੂੰ ਚੰਡੀਗੜ੍ਹ ਆਰਮੀ ਦਫ਼ਤਰ ਪਹੁੰਚਣ ਲਈ ਸੁਨੇਹਾ ਭੇਜਿਆ ਗਿਆ ਸੀ। ਜਦੋਂ ਅਸੀਂ ਉੱਥੇ ਪਹੁੰਚੇ ਤਾਂ ਸਾਨੂੰ ਦੱਸਿਆ ਗਿਆ ਕਿ ਸੁਖਵਿੰਦਰ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਪਰਿਵਾਰ ਨੇ ਖੁਦਕੁਸ਼ੀ ਨਾਲ ਸਬੰਧਤ ਕੋਈ ਦਸਤਾਵੇਜ਼ ਅਤੇ ਪੋਸਟਮਾਰਟਮ ਰਿਪੋਰਟ ਮੰਗੀ ਤਾਂ ਅਧਿਕਾਰੀਆਂ ਨੇ ਸਾਫ਼ ਇਨਕਾਰ ਕਰ ਦਿੱਤਾ। 

ਜਸਵਿੰਦਰ ਨੇ ਦੋਸ਼ ਲਾਇਆ ਕਿ ਸੁਖਵਿੰਦਰ ਸਿੰਘ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਸੀ ਜਿਸ ਕਰਕੇ ਉਹ ਖੁਦਕੁਸ਼ੀ ਨਹੀਂ ਕਰ ਸਕਦਾ। ਜਦੋਂ ਤੱਕ ਫੌਜ ਦੇ ਅਧਿਕਾਰੀ ਅਸਲ ਸਥਿਤੀ ਬਾਰੇ ਸਾਰੇ ਸਬੂਤ ਅਤੇ ਜਾਣਕਾਰੀ ਨਹੀਂ ਦਿੰਦੇ, ਉਦੋਂ ਤੱਕ ਉਹ ਸੁਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦੂਜੇ ਪਾਸੇ ਮੰਗਲਵਾਰ ਨੂੰ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਰੋਪੜ ਜ਼ਿਲ੍ਹੇ ਦੇ ਹਸਪਤਾਲ ਪਹੁੰਚੀ। ਉਥੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮੌਤ ਕਾਰਨ ਪਿੰਡ ਹੀਰਪੁਰ ਵਿੱਚ ਮਾਤਮ ਦਾ ਮਾਹੌਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...