ਚੇਨਈ ਸੁਪਰ ਕਿੰਗਜ਼ (CSK) ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ 7ਵੇਂ ਮੈਚ ਵਿੱਚ ਗੁਜਰਾਤ ਟਾਈਟਨਸ (GT) ਨੂੰ ਜਿੱਤ ਲਈ 207 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਗੁਜਰਾਤ ਨੇ 3.1 ਓਵਰਾਂ ‘ਚ 1 ਵਿਕਟ ਦੇ ਨੁਕਸਾਨ ਤੇ 29 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ੁਭਮਨ ਗਿੱਲ ਅਤੇ ਰਿਧੀਮਾਨ ਸਾਹਾ ਕਰੀਜ਼ ‘ਤੇ ਹਨ।
ਦੱਸ ਦਈਏ ਕਿ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 206 ਦੌੜਾਂ ਬਣਾਈਆਂ। ਰਚਿਨ ਰਵਿੰਦਰ (20 ਗੇਂਦਾਂ ‘ਤੇ 46 ਦੌੜਾਂ) ਅਤੇ ਸ਼ਿਵਮ ਦੂਬੇ (23 ਗੇਂਦਾਂ ‘ਤੇ 51 ਦੌੜਾਂ) ਨੇ ਧਮਾਕੇਦਾਰ ਪਾਰੀਆਂ ਖੇਡੀਆਂ, ਜਦਕਿ ਕਪਤਾਨ ਰਿਤੂਰਾਜ ਗਾਇਕਵਾੜ ਨੇ 36 ਗੇਂਦਾਂ ‘ਤੇ 46 ਦੌੜਾਂ ਦਾ ਯੋਗਦਾਨ ਦਿੱਤਾ। ਰਾਸ਼ਿਦ ਖਾਨ ਨੇ ਦੋ ਵਿਕਟਾਂ ਹਾਸਲ ਕੀਤੀਆਂ।












