June 17, 2026, 6:35 am
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ: ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫਾ,...

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ: ਵਿਧਾਇਕ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫਾ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਹੋਏ ਭਾਜਪਾ ‘ਚ ਸ਼ਾਮਿਲ

Published on

----------- Advertisement -----------

ਇਹਨੀਂ ਦਿਨੀ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ।

ਦੱਸ ਦਈਏ ਕਿ ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ ਲਿੱਖਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਰਹੇ ਹਨ।

ਉਧਰ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਜਲੰਧਰ ਤੋਂ ਰਿੰਕੂ ਨੂੰ ਟਿਕਟ ਦੇ ਚੁੱਕੀ ਹੈ।

ਦੱਸਣਯੋਗ ਹੈ ਕਿ ਰਿੰਕੂ ਪਿਛਲੇ ਸਾਲ ਜਲੰਧਰ ਉਪ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਉਹ ਲੋਕ ਸਭਾ ‘ਚ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਹਨ। ਰਿੰਕੂ ਪਹਿਲਾਂ ਕਾਂਗਰਸ ਵਿੱਚ ਸੀ। ਉਹ 27 ਅਪ੍ਰੈਲ 2023 ਨੂੰ ‘ਆਪ’ ‘ਚ ਸ਼ਾਮਲ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...