September 6, 2026, 11:30 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਰਿਮਾਂਡ ਮਾਮਲਾ: ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

ਅਰਵਿੰਦ ਕੇਜਰੀਵਾਲ ਰਿਮਾਂਡ ਮਾਮਲਾ: ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

Published on

----------- Advertisement -----------

ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਭੇਜਣ ਦੇ ਫੈਸਲੇ ਨੂੰ ਦਿੱਲੀ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਵੱਲੋਂ ਏਐਸਜੀ ਐਸਵੀ ਰਾਜੂ ਨੇ ਕਰੀਬ ਡੇਢ ਘੰਟੇ ਤੱਕ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। 

ਏਐਸਜੀ ਰਾਜੂ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਜਵਾਬ ਦਾਇਰ ਕਰਨਾ ਚਾਹੁੰਦੇ ਹਾਂ। ਮੁੱਖ ਮਾਮਲੇ ਵਿੱਚ ਸਾਨੂੰ 3 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਸਾਨੂੰ ਆਪਣਾ ਜਵਾਬ ਦਾਇਰ ਕਰਨ ਲਈ ਢੁਕਵਾਂ ਸਮਾਂ ਦਿੱਤਾ ਜਾਣਾ ਚਾਹੀਦਾ ਹੈ।


ਉਧਰ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਇਹ ਦੇਰੀ ਦੀਆਂ ਚਾਲਾਂ ਹਨ। ਅਸੀਂ ਹਾਈਕੋਰਟ ਨੂੰ ਅਪੀਲ ਕਰਦੇ ਹਾਂ ਕਿ ਹੁਣ ਇਸ ‘ਤੇ ਫੈਸਲਾ ਲਿਆ ਜਾਵੇ। ਤੁਸੀਂ ਜਾਂ ਤਾਂ ਇਸ ਨੂੰ ਸਵੀਕਾਰ ਕਰੋ ਜਾਂ ਇਨਕਾਰ ਕਰੋ।

ਸੁਣਵਾਈ ਸਵੇਰੇ 10:30 ਵਜੇ ਸ਼ੁਰੂ ਹੋਈ ਅਤੇ ਕਰੀਬ 20 ਮਿੰਟ ਚੱਲੀ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਅਸੀਂ ਸਪਲੀਮੈਂਟਰੀ ਸੂਚੀ ‘ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਦੁਬਾਰਾ ਸੁਣਵਾਈ ਕਰਾਂਗੇ। ਦੁਪਹਿਰ ਬਾਅਦ ਹੋਈ ਸੁਣਵਾਈ ਵਿੱਚ ਅਦਾਲਤ ਨੇ ਕਰੀਬ 1 ਘੰਟਾ 10 ਮਿੰਟ ਤੱਕ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ।

‘ਆਪ’ ਦੇ ਕਾਨੂੰਨੀ ਸੈੱਲ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜ਼ਿਲ੍ਹਾ ਅਦਾਲਤਾਂ ਵਿੱਚ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ। ਇਸ ‘ਤੇ ਦਿੱਲੀ ਹਾਈਕੋਰਟ ਨੇ ‘ਆਪ’ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਰਟ ਕੰਪਲੈਕਸ ‘ਚ ਪ੍ਰਦਰਸ਼ਨ ਹੋਇਆ ਤਾਂ ਨਤੀਜੇ ਗੰਭੀਰ ਹੋਣਗੇ। 

ਦੂਜੇ ਪਾਸੇ ਸੁਣਵਾਈ ਤੋਂ ਠੀਕ ਪਹਿਲਾਂ ਈਡੀ ਨੇ ‘ਆਪ’ ਦੇ ਗੋਆ-ਮਹਾਰਾਸ਼ਟਰ ਇੰਚਾਰਜ ਦੀਪਕ ਸਿੰਗਲਾ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਏਜੰਸੀ ਨੇ ਸ਼ਰਾਬ ਨੀਤੀ ਤੋਂ ਮਿਲੇ ਪੈਸੇ ਦੀ ਵਰਤੋਂ ਗੋਆ ਚੋਣਾਂ ਵਿੱਚ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਨੂੰ ਇਸ ਕੜੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...