June 12, 2026, 1:31 am
----------- Advertisement -----------
HomeNewsBreaking Newsਸ਼ੰਭੂ ਸਰਹੱਦ 'ਤੇ ਕਿਸਾਨਾਂ ਦੇ ਧਰਨੇ 'ਚ ਆਹ ਚੀਜ ਦੇਖ ਕੇ ਕਿਸਾਨ...

ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਧਰਨੇ ‘ਚ ਆਹ ਚੀਜ ਦੇਖ ਕੇ ਕਿਸਾਨ ਹੋਏ ਹੈਰਾਨ, ਬੁਲਾਈ ਪੁਲਿਸ

Published on

----------- Advertisement -----------

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਕੇਂਦਰ ਸਰਕਾਰ ਦੇ ਖਿਲਾਫ ਧਰਨੇ ‘ਤੇ ਬੈਠੇ ਕਿਸਾਨਾਂ ਦੇ ਡੇਰੇ ਨੇੜੇ ਅਣਪਛਾਤੇ ਵਿਅਕਤੀਆਂ ਨੇ ਬੀਅਰ ਦਾ ਟਰੱਕ ਉਤਾਰ ਦਿੱਤਾ ਹੈ। ਧਰਨੇ ‘ਤੇ ਬੈਠੇ ਕਿਸਾਨਾਂ ਨੇ ਜਦੋਂ ਇਹ ਨਜ਼ਾਰਾ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਨਾਲ ਹੀ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਅੰਦੋਲਨ ਨੂੰ ਗਲਤ ਦਿਸ਼ਾ ਵੱਲ ਮੋੜਨ ਲਈ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਮੁਤਾਬਕ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸਰਹੱਦ ਨੇੜੇ ਆਪਣੇ ਡੇਰੇ ਬਣਾਏ ਹੋਏ ਹਨ। ਇਨ੍ਹਾਂ ਡੇਰਿਆਂ ਦੇ ਨੇੜੇ ਕਿਸੇ ਨੇ ਦੇਰ ਰਾਤ ਬੀਅਰ ਦੀ ਵੱਡੀ ਢੇਰ ਉਤਾਰ ਦਿੱਤੀ। ਕੁਝ ਵਾਹਨ ਬੀਅਰ ਦੀ ਖੇਪ ਨੂੰ ਅਨਲੋਡ ਕਰਕੇ ਰਾਤ ਨੂੰ ਰਵਾਨਾ ਹੋ ਗਏ ਪਰ ਕਿਸਾਨਾਂ ਨੇ ਇਸ ਵੱਲ ਧਿਆਨ ਵੀ ਨਹੀਂ ਦਿੱਤਾ। ਜਦੋਂ ਕਿਸਾਨ ਸਵੇਰੇ ਜਾਗ ਗਏ ਤਾਂ ਉਨ੍ਹਾਂ ਨੇ ਇਸ ਨੂੰ ਦੇਖਿਆ ਅਤੇ ਪੁਲਿਸ ਨੂੰ ਬੁਲਾਇਆ।

ਦੱਸ ਦਈਏ ਕਿ ਇਨ੍ਹਾਂ ‘ਤੇ 3 ਮਾਰਚ 2023 ਦੀ ਮੈਨੂਫੈਕਚਰਿੰਗ ਡੇਟ ਲਿਖੀ ਹੋਈ ਹੈ। ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਪਹਿਲਾਂ ਹੀ ਕਹਿੰਦੇ ਆ ਰਹੇ ਹਨ ਕਿ ਸਰਕਾਰ ਇਹੋ ਜਿਹੀਆਂ ਕੋਝੀਆਂ ਚਾਲਾਂ ਅਪਣਾ ਰਹੀ ਹੈ। ਸਰਕਾਰ ਨੇ ਬੀਅਰ ਸੁੱਟਣ ਦਾ ਕੰਮ ਵੀ ਕੀਤਾ ਹੈ, ਜਿਸ ਨਾਲ ਕਿਸਾਨ ਬਦਨਾਮ ਹੋ ਜਾਂਦੇ ਹਨ ਅਤੇ ਲੋਕ ਉਨ੍ਹਾਂ ਦੇ ਖਿਲਾਫ ਹੋ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...