May 25, 2026, 5:44 am
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਦੀ ਹਿਰਾਸਤ ਹੋਈ ਖ਼ਤਮ, ਈਡੀ ਨੇ ਸੱਤ ਦਿਨਾਂ ਹੋਰ ਹਿਰਾਸਤ...

ਅਰਵਿੰਦ ਕੇਜਰੀਵਾਲ ਦੀ ਹਿਰਾਸਤ ਹੋਈ ਖ਼ਤਮ, ਈਡੀ ਨੇ ਸੱਤ ਦਿਨਾਂ ਹੋਰ ਹਿਰਾਸਤ ਦੀ ਕੀਤੀ ਮੰਗ

Published on

----------- Advertisement -----------

ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਦੀ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਅਗਲੇਰੀ ਕਾਰਵਾਈ ਸਬੰਧੀ ਸੁਣਵਾਈ ਰੌਜ਼ ਐਵੇਨਿਊ ਅਦਾਲਤ ਵਿੱਚ ਚੱਲ ਰਹੀ ਹੈ। ਈਡੀ ਨੇ ਕੇਜਰੀਵਾਲ ਦੀ ਸੱਤ ਦਿਨਾਂ ਦੀ ਹੋਰ ਹਿਰਾਸਤ ਮੰਗੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰ ਰਹੇ ਹਨ।

ਨਾਲ ਹੀ ਪੇਸ਼ੀ ਲਈ ਜਾਂਦੇ ਹੋਏ ਉਨ੍ਹਾਂ ਨੂੰ ਪੁੱਛਿਆ ਗਿਆ ਕਿ LG ਨੇ ਕਿਹਾ ਸੀ ਕਿ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ। ਇਸ ਦੇ ਜਵਾਬ ‘ਚ ਕੇਜਰੀਵਾਲ ਨੇ ਕਿਹਾ ਕਿ ਇਹ ਸਿਆਸੀ ਸਾਜ਼ਿਸ਼ ਹੈ, ਜਨਤਾ ਇਸ ਦਾ ਜਵਾਬ ਦੇਵੇਗੀ।

ਇਸਤੋਂ ਪਹਿਲਾਂ ਦਿੱਲੀ ਹਾਈ ਕੋਰਟ ਵਿੱਚ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ (ਏਸੀਜੇ) ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਰਜਕਾਰੀ ਮੁੱਦਾ ਹੈ। 

ਇਸਤੋਂ ਇਲਾਵਾ ਏਸੀਜੇ ਮਨਮੋਹਨ ਨੇ ਕਿਹਾ, “ਸਾਨੂੰ ਇਸ ਪਟੀਸ਼ਨ ‘ਤੇ ਸੁਣਵਾਈ ਨਹੀਂ ਕਰਨੀ ਚਾਹੀਦੀ। ਕਾਰਜਪਾਲਿਕਾ ਨੂੰ ਇਸ ਮਾਮਲੇ ਨੂੰ ਦੇਖਣਾ ਚਾਹੀਦਾ ਹੈ। ਇਸ ਵਿੱਚ ਨਿਆਂਪਾਲਿਕਾ ਦੇ ਦਖ਼ਲ ਦੀ ਕੋਈ ਗੁੰਜਾਇਸ਼ ਨਹੀਂ ਹੈ।”23 ਮਾਰਚ ਨੂੰ ਕੇਜਰੀਵਾਲ ਨੇ ਰੋਜ ਐਵੇਨਿਊ ਕੋਰਟ ਦੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। 27 ਮਾਰਚ ਨੂੰ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮਾਮਲੇ ਦੀ ਅਗਲੀ ਸੁਣਵਾਈ 3 ਅਪ੍ਰੈਲ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...