June 17, 2026, 1:06 pm
----------- Advertisement -----------
HomeNewsBreaking NewsCM ਕੇਜਰੀਵਾਲ ਦੀ ਹਿਰਾਸਤ 'ਚ ਵਾਧਾ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ...

CM ਕੇਜਰੀਵਾਲ ਦੀ ਹਿਰਾਸਤ ‘ਚ ਵਾਧਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ

Published on

----------- Advertisement -----------

ਦਿੱਲੀ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ ਅੱਜ 28 ਮਾਰਚ ਨੂੰ ਖਤਮ ਹੋ ਰਿਹਾ ਹੈ। ਉਹ ਦੁਪਹਿਰ 2 ਵਜੇ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਗਲੇਰੀ ਕਾਰਵਾਈ ਸਬੰਧੀ ਰਾਊਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਿਰਾਸਤ ਵਿਚ 7 ਦਿਨਾਂ ਦਾ ਵਾਧਾ ਕਰਨ ਦੀ ਮੰਗ ਕਰਨ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਸੁਣਵਾਈ ਦੌਰਾਨ ਜਦੋਂ ਈਡੀ ਦੇ ਵਕੀਲ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲਿਆ ਤਾਂ ਏਐਸਜੀ ਨੇ ਕਿਹਾ, ‘ਕੇਜਰੀਵਾਲ ਨੇ ਅਜੇ ਤੱਕ ਮੋਬਾਈਲ ਦਾ ਪਾਸਵਰਡ ਨਹੀਂ ਦਿੱਤਾ ਹੈ। ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਕੀਲਾਂ ਨਾਲ ਸਲਾਹ ਕਰਕੇ ਉਹ ਫੈਸਲਾ ਕਰਨਗੇ ਕਿ ਪਾਸਵਰਡ ਦਿੱਤਾ ਜਾਵੇ ਜਾਂ ਨਾ। ਜੇਕਰ ਕੇਜਰੀਵਾਲ ਪਾਸਵਰਡ ਨਹੀਂ ਦਿੰਦੇ ਹਨ ਤਾਂ ਅਜਿਹੇ ‘ਚ ਪਾਸਵਰਡ ਨੂੰ ਬ੍ਰੇਕ ਕਰਨਾ ਹੋਵੇਗਾ ਅਤੇ ਮੋਬਾਈਲ ਨੂੰ ਖੋਲ੍ਹਣਾ ਹੋਵੇਗਾ। ਅਜਿਹੇ ‘ਚ ਸਾਨੂੰ ਸੱਤ ਦਿਨ ਦਾ ਰਿਮਾਂਡ ਦਿੱਤਾ ਜਾਵੇ।
ਦਿੱਲੀ ਦੇ ਮੁੱਖ ਮੰਤਰੀ ਨੇ ਵੀ ਅਦਾਲਤ ‘ਚ ਆਪਣਾ ਪੱਖ ਪੇਸ਼ ਕੀਤਾ। ਆਪਣੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਮੇਰਾ ਨਾਂ ਸਿਰਫ ਚਾਰ ਥਾਵਾਂ ‘ਤੇ ਆਇਆ ਹੈ। ਚਾਰ ਬਿਆਨ ਦਿੱਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਉਹ ਬਿਆਨ ਜਿਸ ਵਿਚ ਮੈਨੂੰ ਫਸਾਇਆ ਗਿਆ ਸੀ, ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੀ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਇਹ 4 ਬਿਆਨ ਕਾਫੀ ਹਨ? ਇਸ ਦੇ ਜਵਾਬ ਵਿੱਚ ਈਡੀ ਨੇ ਕਿਹਾ- ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ।
ਦੱਸ ਦਈਏ ਕਿ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਕਿਹਾ, ‘ਮੇਰੀ ਗ੍ਰਿਫ਼ਤਾਰੀ ਇੱਕ ਸਿਆਸੀ ਸਾਜ਼ਿਸ਼ ਹੈ। ਇਸ ਲਈ ਜਨਤਾ ਇਸ ਦਾ ਜਵਾਬ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...