August 4, 2026, 1:12 am
----------- Advertisement -----------
HomeNewsLatest NewsED ਨੂੰ ਮੁੜ ਮਿਲਿਆ ਅਰਵਿੰਦ ਕੇਜਰੀਵਾਲ ਦਾ ਰਿਮਾਂਡ

ED ਨੂੰ ਮੁੜ ਮਿਲਿਆ ਅਰਵਿੰਦ ਕੇਜਰੀਵਾਲ ਦਾ ਰਿਮਾਂਡ

Published on

----------- Advertisement -----------

ਰਾਊਜ਼ ਐਵੇਨਿਊ ਕੋਰਟ ਨੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਹਿਰਾਸਤ 4 ਦਿਨ ਹੋਰ ਵਧਾ ਦਿੱਤੀ ਹੈ। ਹੁਣ ਕੇਜਰੀਵਾਲ 1 ਅਪ੍ਰੈਲ ਤੱਕ ਹਿਰਾਸਤ ‘ਚ ਰਹਿਣਗੇ । ਇਸ ਤੋਂ ਪਹਿਲਾਂ ਅਦਾਲਤ ਵਿੱਚ 39 ਮਿੰਟ ਤੱਕ ਸੁਣਵਾਈ ਚੱਲੀ।
ਦੱਸ ਦਈਏ ਕਿ ਈਡੀ ਨੇ ਅਦਾਲਤ ਤੋਂ ਕੇਜਰੀਵਾਲ ਦੀ 7 ਦਿਨਾਂ ਦੀ ਹੋਰ ਹਿਰਾਸਤ ਦੀ ਮੰਗ ਕੀਤੀ ਸੀ। ਰਾਊਜ਼ ਐਵੇਨਿਊ ਕੋਰਟ ਨੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਵਿੱਚ ਸੁਣਵਾਈ ਦੁਪਹਿਰ 1.59 ਵਜੇ ਸ਼ੁਰੂ ਹੋਈ ਅਤੇ ਦੁਪਹਿਰ 2.39 ਵਜੇ ਸਮਾਪਤ ਹੋਈ।
ਦਿੱਲੀ ਦੇ ਮੁੱਖ ਮੰਤਰੀ ਨੇ ਵੀ ਅਦਾਲਤ ‘ਚ ਆਪਣਾ ਪੱਖ ਪੇਸ਼ ਕੀਤਾ। ਆਪਣੀ ਗ੍ਰਿਫਤਾਰੀ ਦਾ ਵਿਰੋਧ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਮੇਰਾ ਨਾਂ ਸਿਰਫ ਚਾਰ ਥਾਵਾਂ ‘ਤੇ ਆਇਆ ਹੈ। ਚਾਰ ਬਿਆਨ ਦਿੱਤੇ ਗਏ ਸਨ ਅਤੇ ਉਨ੍ਹਾਂ ਵਿਚੋਂ ਉਹ ਬਿਆਨ ਜਿਸ ਵਿਚ ਮੈਨੂੰ ਫਸਾਇਆ ਗਿਆ ਸੀ, ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਕੀ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰਨ ਲਈ ਇਹ 4 ਬਿਆਨ ਕਾਫੀ ਹਨ? ਇਸ ਦੇ ਜਵਾਬ ਵਿੱਚ ਈਡੀ ਨੇ ਕਿਹਾ- ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ।
ਦੱਸ ਦਈਏ ਕਿ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਸੀਐਮ ਕੇਜਰੀਵਾਲ ਨੇ ਕਿਹਾ, ‘ਮੇਰੀ ਗ੍ਰਿਫ਼ਤਾਰੀ ਇੱਕ ਸਿਆਸੀ ਸਾਜ਼ਿਸ਼ ਹੈ। ਇਸ ਲਈ ਜਨਤਾ ਇਸ ਦਾ ਜਵਾਬ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...