November 18, 2026, 8:31 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ...

ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼

Published on

----------- Advertisement -----------

ਚੰਡੀਗੜ੍ਹ, 29 ਮਾਰਚ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ।
ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...