ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 10ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੇ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਨੂੰ 183 ਦੌੜਾਂ ਦਾ ਟੀਚਾ ਦਿੱਤਾ ਹੈ। ਆਪਣੇ ਘਰੇਲੂ ਮੈਦਾਨ ‘ਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 182 ਦੌੜਾਂ ਬਣਾਈਆਂ। ਜਵਾਬ ‘ਚ ਕੋਲਕਾਤਾ ਨੇ ਪਹਿਲੇ ਓਵਰ ‘ਚ ਬਿਨਾਂ ਕਿਸੇ ਨੁਕਸਾਨ ਦੇ 18 ਦੌੜਾਂ ਬਣਾ ਲਈਆਂ ਹਨ। ਸੁਨੀਲ ਨਰੇਲ ਅਤੇ ਫਿਲ ਸਾਲਟ ਕਰੀਜ਼ ‘ਤੇ ਹਨ।
ਆਰਸੀਬੀ ਵੱਲੋਂ ਵਿਰਾਟ ਕੋਹਲੀ ਨੇ 59 ਗੇਂਦਾਂ ‘ਤੇ 83 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ 4 ਚੌਕੇ ਅਤੇ 4 ਛੱਕੇ ਲਗਾਏ। ਲੀਗ ਵਿੱਚ 52ਵਾਂ ਅਰਧ ਸੈਂਕੜਾ ਲਗਾਇਆ। ਉਸ ਤੋਂ ਇਲਾਵਾ ਕੈਮਰੂਨ ਗ੍ਰੀਨ ਨੇ 33 ਅਤੇ ਗਲੇਨ ਮੈਕਸਵੈੱਲ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਕੋਲਕਾਤਾ ਲਈ ਆਂਦਰੇ ਰਸਲ ਅਤੇ ਹਰਸ਼ਿਤ ਰਾਣਾ ਨੇ 2-2 ਵਿਕਟਾਂ ਹਾਸਲ ਕੀਤੀਆਂ।












