June 10, 2026, 2:33 am
----------- Advertisement -----------
HomeNewsBreaking Newsਚੌਧਰੀ ਚਰਨ ਸਿੰਘ-ਅਡਵਾਨੀ ਸਮੇਤ ਪੰਜ ਸ਼ਖਸੀਅਤਾਂ ਦਾ ਅੱਜ ਹੋਵੇਗਾ ਸਨਮਾਨ, ਰਾਸ਼ਟਰਪਤੀ ਭਵਨ...

ਚੌਧਰੀ ਚਰਨ ਸਿੰਘ-ਅਡਵਾਨੀ ਸਮੇਤ ਪੰਜ ਸ਼ਖਸੀਅਤਾਂ ਦਾ ਅੱਜ ਹੋਵੇਗਾ ਸਨਮਾਨ, ਰਾਸ਼ਟਰਪਤੀ ਭਵਨ ‘ਚ ਹੋਵੇਗਾ ਭਾਰਤ ਰਤਨ ਪੁਰਸਕਾਰ ਸਮਾਰੋਹ

Published on

----------- Advertisement -----------

ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ (ਸ਼ਨੀਵਾਰ ਨੂੰ) ਸਵੇਰੇ 11 ਵਜੇ 5 ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕਰਨਗੇ। ਇਨ੍ਹਾਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀ.ਵੀ. ਨਰਸਿਮਹਾ ਰਾਓ, ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਸ਼ਾਮਲ ਹਨ।
ਦੱਸ ਦਈਏ ਕਿ ਕੇਂਦਰ ਨੇ 2024 ਲਈ ਇਨ੍ਹਾਂ ਪੰਜ ਸ਼ਖਸੀਅਤਾਂ ਦੀ ਚੋਣ ਕੀਤੀ ਹੈ। ਜ਼ਿਕਰਯੋਗ ਹੈ ਕਿ 2020 ਤੋਂ 2023 ਤੱਕ ਕਿਸੇ ਨੂੰ ਵੀ ਭਾਰਤ ਰਤਨ ਨਹੀਂ ਦਿੱਤਾ ਗਿਆ। ਇਨ੍ਹਾਂ ਸ਼ਖਸੀਅਤਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਸਮਾਗਮ ਵਿੱਚ ਸਨਮਾਨਿਤ ਕੀਤਾ ਜਾਵੇਗਾ। ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਛੱਡ ਕੇ, ਹੋਰ ਚਾਰ ਸ਼ਖਸੀਅਤਾਂ (ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ, ਸਾਬਕਾ ਸੀਐਮ ਕਰਪੁਰੀ ਠਾਕੁਰ ਅਤੇ ਖੇਤੀਬਾੜੀ ਵਿਗਿਆਨੀ ਡਾ. ਐਮ.ਐਸ. ਸਵਾਮੀਨਾਥਨ) ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਸ਼ਟਰਪਤੀ ਮੁਰਮੂ ਤੋਂ ਸਨਮਾਨ ਪ੍ਰਾਪਤ ਕਰਨਗੇ। ਅਡਵਾਨੀ ਭਾਰਤ ਰਤਨ ਪ੍ਰਾਪਤ ਕਰਨ ਲਈ ਰਾਸ਼ਟਰਪਤੀ ਭਵਨ ਵਿੱਚ ਮੌਜੂਦ ਹੋ ਸਕਦੇ ਹਨ।ਸਨਮਾਨ ਸਮਾਰੋਹ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ ‘ਚ ਚੇਂਜ ਆਫ ਗਾਰਡ ਸੈਰੇਮਨੀ ਨਹੀਂ ਹੋਵੇਗੀ।
2014 ‘ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਨਮਾਨ ਮਿਲ ਚੁੱਕਾ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤੱਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...