ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿੱਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਇਕ ਵਿਅਕਤੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਪੁਲੀਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨਾਮ ਦੇ ਵਿਅਕਤੀ ਨੇ 20-25 ਕਰੋੜ ਰੁਪਏ ਲੈ ਕੇ ਉਸ ‘ਤੇ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।
ਦੱਸ ਦਈਏ ਕਿ ਵਿਧਾਇਕ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਦੀ ਪੁਲੀਸ ਨੇ ਸੇਵਕ ਸਿੰਘ ਨਾਂ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ। ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।
----------- Advertisement -----------
‘ਆਪ’ ਵਿਧਾਇਕ ਨੂੰ ਭਾਜਪਾ ‘ਚ ਸ਼ਾਮਲ ਹੋਣ ਦੀ ਆਫਰ ਦੇਣ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ
Published on
----------- Advertisement -----------
----------- Advertisement -----------












