June 7, 2026, 3:49 am
----------- Advertisement -----------
HomeNewsBreaking Newsਪਠਾਨਕੋਟ 'ਚ ਢਾਬੇ 'ਤੇ ਚੱਲੀਆਂ ਗੋਲੀਆਂ, 2 ਨੌਜਵਾਨ ਗੰਭੀਰ ਜ਼ਖਮੀ

ਪਠਾਨਕੋਟ ‘ਚ ਢਾਬੇ ‘ਤੇ ਚੱਲੀਆਂ ਗੋਲੀਆਂ, 2 ਨੌਜਵਾਨ ਗੰਭੀਰ ਜ਼ਖਮੀ

Published on

----------- Advertisement -----------

ਪਠਾਨਕੋਟ ਦੇ ਸਰਨਾ ਅੱਡੇ ‘ਚ ਢਾਬੇ ‘ਤੇ ਬੈਠੇ ਲੋਕਾਂ ‘ਤੇ ਕੁਝ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ‘ਚ ਢਾਬੇ ‘ਤੇ ਬੈਠੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਮਲਾਵਰਾਂ ਦੀ ਗਿਣਤੀ 5 ਤੋਂ 7 ਦੇ ਕਰੀਬ ਦੱਸੀ ਜਾ ਰਹੀ ਹੈ। 

ਦੱਸ ਦਈਏ ਕਿ ਇਸ ਸਬੰਧੀ ਜਦੋਂ ਆਸ-ਪਾਸ ਦੇ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਉਹ ਦੌੜ ਕੇ ਮੌਕੇ ‘ਤੇ ਪਹੁੰਚੇ। ਉਸ ਨੇ ਦੱਸਿਆ ਕਿ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਦੇਖਿਆ ਕਿ ਢਾਬੇ ‘ਤੇ ਸਾਮਾਨ ਖਿੱਲਰਿਆ ਪਿਆ ਸੀ ਅਤੇ ਦੋ ਵਿਅਕਤੀ ਜ਼ਖਮੀ ਹਾਲਤ ‘ਚ ਸਨ।

 ਨਾਲ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਪੁਲਿਸ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪੁੱਜੇ ਵਾਰਡ ਨੰਬਰ 45 ਦੇ ਪ੍ਰਧਾਨ ਸੁਮਿਤ ਕੁਮਾਰ ਨੇ ਦੱਸਿਆ ਕਿ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

 ਜਾਣਕਾਰੀ ਦਿੰਦਿਆਂ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਡੀਐਸਪੀ ਦਿਹਾਤੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ ਅਤੇ ਸੂਚਨਾ ਮਿਲਦਿਆਂ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਜਦੋਂ ਅਸੀਂ ਇੱਥੇ ਪਹੁੰਚੇ ਤਾਂ ਦੇਖਿਆ ਕਿ ਢਾਬੇ ‘ਤੇ ਦੋ ਵਿਅਕਤੀ ਜ਼ਖ਼ਮੀ ਹੋਏ ਸਨ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ। ਡੀਐਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੇ ਗੋਲੀਆਂ ਦੇ 7 ਖੋਲ ਬਰਾਮਦ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...