November 14, 2026, 6:16 am
----------- Advertisement -----------
HomeNewsBreaking Newsਪਟਿਆਲਾ 'ਚ ਕੇਕ ਖਾਣ ਨਾਲ 10 ਸਾਲਾਂ ਬੱਚੀ ਦੀ ਹੋਈ ਮੌਤ, ਜਾਣੋ...

ਪਟਿਆਲਾ ‘ਚ ਕੇਕ ਖਾਣ ਨਾਲ 10 ਸਾਲਾਂ ਬੱਚੀ ਦੀ ਹੋਈ ਮੌਤ, ਜਾਣੋ ਪੂਰਾ ਮਾਮਲਾ

Published on

----------- Advertisement -----------

ਪਟਿਆਲਾ ‘ਚ ਕੇਕ ਖਾਣ ਨਾਲ 10 ਸਾਲ ਦੀ ਬੱਚੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 4 ਹੋਰ ਲੋਕਾਂ ਦੀ ਸਿਹਤ ਵੀ ਵਿਗੜ ਗਈ ਹੈ। ਪਰਿਵਾਰ ਨੇ ਲੜਕੀ ਦੇ ਜਨਮ ਦਿਨ ‘ਤੇ ਔਨਲਾਈਨ ਕੇਕ ਆਰਡਰ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅਦਾਲਤ ਬਾਜ਼ਾਰ ਸਥਿਤ ਕੇਕ ਕਾਨ੍ਹ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸਤੋਂ ਇਲਾਵਾ ਪੁਲਿਸ ਨੇ ਧਾਰਾ 304-ਏ (ਦੋਸ਼ੀ ਕਤਲ) ਅਤੇ 273 ਲਗਾ ਦਿੱਤੀ ਹੈ। ਪਰਿਵਾਰ ਨੇ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਲੜਕੀ ਦੀ ਪਛਾਣ ਮਾਨਵੀ ਵਜੋਂ ਹੋਈ ਹੈ।

ਦੱਸ ਦਈਏ ਕਿ ਅਮਨ ਨਗਰ ਦੀ ਰਹਿਣ ਵਾਲੀ ਕਾਜਲ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਸ ਨੇ 24 ਮਾਰਚ ਨੂੰ ਸ਼ਾਮ 6 ਵਜੇ ਇਕ ਔਨਲਾਈਨ ਕੰਪਨੀ ਤੋਂ ਕੇਕ ਮੰਗਵਾਇਆ ਸੀ। ਕੇਕ ਸਾਢੇ ਛੇ ਵਜੇ ਦੇ ਕਰੀਬ ਘਰ ਪਹੁੰਚਿਆ। 7:15 ਵਜੇ ਕੇਕ ਕੱਟਿਆ ਗਿਆ। ਕੇਕ ਖਾਣ ਤੋਂ ਬਾਅਦ ਮਾਨਵੀ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਹਾਲਤ ਵਿਗੜ ਗਈ। ਹਰ ਕੋਈ ਉਲਟੀਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਸੀ। 

ਫਿਰ ਸਭਨੂੰ ਹਸਪਤਾਲ ਲੈ ਗਏ। ਅਗਲੀ ਸਵੇਰ 5.30 ਵਜੇ ਮਾਨਵੀ ਦੀ ਹਸਪਤਾਲ ‘ਚ ਮੌਤ ਹੋ ਗਈ, ਜਦਕਿ ਛੋਟੀ ਬੱਚੀ ਨੂੰ ਬੜੀ ਮੁਸ਼ਕਲ ਨਾਲ ਬਚਾਇਆ ਗਿਆ। ਬਾਕੀ ਪਰਿਵਾਰ ਦੀ ਸਿਹਤ ਵੀ ਵਿਗੜ ਗਈ ਸੀ, ਕਿਸੇ ਤਰ੍ਹਾਂ ਉਨ੍ਹਾਂ ਦਾ ਬਚਾਅ ਹੋ ਗਿਆ।

ਜਾਣਕਾਰੀ ਦਿੰਦਿਆਂ ਨਾਨਾ ਹਰਬੰਸ ਨੇ ਦੱਸਿਆ ਕਿ ਉਸ ਦੀਆਂ ਦੋ ਧੀਆਂ ਹਨ। ਮਾਨਵੀ 10 ਸਾਲ ਦੀ ਸੀ। ਉਸ ਨੇ ਹਾਲ ਹੀ ਵਿੱਚ 5ਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕੀਤੇ ਸਨ। ਉਹ ਆਪਣੀ ਕਲਾਸ ਵਿੱਚ ਮਾਨੀਟਰ ਸੀ। ਇਸ ਮਾਮਲੇ ਵਿੱਚ ਸਿਹਤ ਵਿਭਾਗ ਨੇ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸੇ ਵੀ ਪਰਿਵਾਰ ਨੂੰ ਮੁੜ ਅਜਿਹੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਵੀ ਆਪਣੀ ਮਾਂ ਅਤੇ ਛੋਟੀ ਭੈਣ ਨਾਲ ਆਪਣੇ ਨਾਨੇ ਦੇ ਘਰ ਰਹਿ ਰਹੀ ਸੀ ਕਿਉਂਕਿ ਪਰਿਵਾਰ ਵਿੱਚ ਸਮੱਸਿਆਵਾਂ ਸਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਸਿਹਤ ਵਿਭਾਗ ਦੀ ਮਦਦ ਲਵੇਗੀ। ਸਿਹਤ ਵਿਭਾਗ ਦੀ ਟੀਮ ਜਲਦੀ ਹੀ ਸਬੰਧਤ ਦੁਕਾਨ ’ਤੇ ਜਾ ਕੇ ਸੈਂਪਲ ਭਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...