September 22, 2026, 5:04 pm
----------- Advertisement -----------
HomeNewsBreaking Newsਬੀਜੇਪੀ ਨੇ ਪੰਜਾਬ 'ਚ ਤਿੰਨ ਦਲ ਬਦਲੂ ਉਮੀਦਵਾਰਾਂ ਨੂੰ ਦਿੱਤੀ ਲੋਕ ਸਭਾ...

ਬੀਜੇਪੀ ਨੇ ਪੰਜਾਬ ‘ਚ ਤਿੰਨ ਦਲ ਬਦਲੂ ਉਮੀਦਵਾਰਾਂ ਨੂੰ ਦਿੱਤੀ ਲੋਕ ਸਭਾ ਟਿਕਟ, ਆਪਣਿਆਂ ਨਾਲੋਂ ਬੇਗਾਨਿਆਂ ‘ਤੇ ਜਤਾਇਆ ਭਰੋਸਾ !

Published on

----------- Advertisement -----------

ਚੰਡੀਗੜ੍ਹ, 31 ਮਾਰਚ 2024 – ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸ਼ਨੀਵਾਰ ਰਾਤ ਨੂੰ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਚੋਂ 6 ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਰ ਇਹ ਲਿਸਟ ਹੈਰਾਨ ਕਰਨ ਵਾਲੀ ਹੈ, ਕਿਉਂਕਿ ਪਹਿਲੀ ਲਿਸਟ ਦੇਖ ਕੇ ਲੱਗ ਰਿਹਾ ਹੈ ਕਿ ਬੀਜੇਪੀ ਨੂੰ ਪੰਜਾਬ ‘ਚ ਆਪਣਿਆਂ ਨਾਲੋਂ ਬੇਗਾਨਿਆਂ ‘ਤੇ ਜ਼ਿਆਦਾ ਭਰੋਸਾ ਹੈ। ਭਾਜਪਾ ਨੇ ਦੂਜੀਆਂ ਪਾਰਟੀਆਂ ਦੇ ਵੱਡੇ ਨੇਤਾਵਾਂ ਨੂੰ ਪਾਰਟੀ ਬਦਲਵਾ ਕੇ ਆਪਣੀ ਪਾਰਟੀ ਵਿਚ ਸ਼ਾਮਲ ਕਰਕੇ ਉਨ੍ਹਾਂ ਨੂੰ ਟਿਕਟ ਦੇ ਕੇ ਨਿਵਾਜਿਆ ਹੈ। ਇਨ੍ਹਾਂ ‘ਚ ਕਾਂਗਰਸ ਨੂੰ ਛੱਡ ਕੇ ਆਏ ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਬਿੱਟੂ ਅਤੇ ਆਪ ਛੱਡ ਕੇ ਆਏ ਸੁਸ਼ੀਲ ਰਿੰਕੂ ਦੇ ਨਾਮ ਸ਼ਾਮਿਲ ਹਨ।

ਸਾਬਕਾ ਕਾਂਗਰਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪੰਜਾਬ ਦੇ ਪਟਿਆਲਾ ਸ਼ਾਹੀ ਪਰਿਵਾਰ ਤੋਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਤੋਂ ਇਲਾਵਾ ਲੁਧਿਆਣਾ ਤੋਂ ਅੱਤਵਾਦ ਦੌਰਾਨ ਜਾਨ ਗਵਾਉਣ ਵਾਲੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਜੋ ਕਿ ਕੁੱਝ ਦਿਨ ਪਹਿਲਾਂ ਹੀ ਬੀਜੇਪੀ ‘ਚ ਸ਼ਾਮਿਲ ਹੋਏ ਹਨ, ਨੂੰ ਵੀ ਲੁਧਿਆਣਾ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਸੂਚੀ ‘ਚ ਤੀਜਾ ਨਾਂ ਸੁਸ਼ੀਲ ਕੁਮਾਰ ਰਿੰਕੂ ਦਾ ਹੈ, ਜੋ ਕਾਂਗਰਸ ਛੱਡ ਕੇ 2022 ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜ਼ਿਮਨੀ ਚੋਣ ‘ਚ ਸੰਸਦ ਮੈਂਬਰ ਬਣੇ ਸਨ, ਨੂੰ ਵੀ ਜਲੰਧਰ ਤੋਂ ਲੋਕ ਸਭਾ ਟਿਕਟ ਦਿੱਤੀ ਗਈ ਹੈ।

ਇਨ੍ਹਾਂ ਲੀਡਰਾਂ ਨੂੰ ਪਾਰਟੀ ‘ਚ ਸ਼ਾਮਿਲ ਕਰਕੇ ਟਿਕਟ ਦੇਣ ਦਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਪੰਜਾਬ ‘ਚ ਬੀਜੇਪੀ ਦਾ ਅਕਾਲੀ ਦਲ ਭਾਈਵਾਲ ਰਿਹਾ ਹੈ, ਅਕਾਲੀ ਦਲ ਦਾ ਸੂਬੇ ‘ਚ ਦਬਦਬਾ ਵੀ ਰਿਹਾ ਹੈ, ਜਿਸ ਕਾਰਨ ਬੀਜੇਪੀ ਨੂੰ ਪੰਜਾਬ ਦੀ ਚਿੰਤਾ ਕਰਨ ਦੀ ਲੋੜ ਨਹੀਂ ਪਈ, ਪਰ ਕਿਸਾਨ ਅੰਦੋਲਨ ਤੋਂ ਬਾਅਦ ਅਕਾਲੀ ਦਲ ਦੇ ਨਾਲ ਗਠਜੋੜ ਟੁੱਟਣ ਤੋਂ ਬਾਅਦ ਹਾਲਾਤ ਅਤੇ ਸਮੀਕਰਨ ਬਦਲ ਚੁੱਕੇ ਹਨ ਅਤੇ 1996 ‘ਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਤੋਂ ਬਾਅਦ ਇਹ ਪਹਿਲੀ ਲੋਕ ਸਭਾ ਚੋਣ ਹੈ, ਜਦੋਂ ਭਾਜਪਾ ਪੰਜਾਬ ‘ਚ ਇੱਕਲੀ ਚੋਣ ਲੜਨ ਜਾ ਰਹੀ ਹੈ। ਇਸੇ ਲਈ ਭਾਜਪਾ ਆਪਣੇ ਸਥਾਨਕ ਅਤੇ ਰਵਾਇਤੀ ਆਗੂਆਂ ਨਾਲੋਂ ਦਲ ਬਦਲ ਕੇ ਆ ਰਹੇ ਲੀਡਰਾਂ ‘ਤੇ ਭਰੋਸਾ ਕਰ ਰਹੀ ਹੈ। ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਅਜੇ ਪੰਜਾਬ ‘ਚ ਬੀਜੇਪੀ ਕੋਲ ਚੋਣ ਲੜਨ ਲਈ ਵੱਡੇ ਚਿਹਰੇ ਵੀ ਨਹੀਂ ਹਨ। ਜਿਸ ਕਾਰਨ ਦੂਜੀਆਂ ਪਾਰਟੀਆਂ ‘ਚੋਂ ਆਏ ਲੀਡਰਾਂ ‘ਤੇ ਭਰੋਸਾ ਜਤਾਇਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ ਜੋ ਪਹਿਲਾਂ ਹੀ ਸੰਸਦ ਮੈਂਬਰ ਹਨ ਜਾਂ ਉਨ੍ਹਾਂ ਦਾ ਪੰਜਾਬ ਦੀ ਸਿਆਸਤ ਵਿੱਚ ਵੱਡਾ ਨਾਂਅ ਹੈ।

ਉੱਥੇ ਹੀ ਬੀਤੇ ਦਿਨ ਜਿਨ੍ਹਾਂ ਹੋਰ ਲੀਡਰਾਂ ਦੀਆਂ ਟਿਕਟਾਂ ਫਾਈਨਲ ਕੀਤੀਆਂ ਗਈਆਂ ਹਨ, ਉਨ੍ਹਾਂ ‘ਚ ਅਕਾਲੀ ਦਲ ਛੱਡ ਕੇ ਪਹਿਲਾਂ ਕਾਂਗਰਸ ‘ਚ ਸ਼ਾਮਲ ਹੋਏ ਅਤੇ ਫਿਰ 2019 ‘ਚ ਭਾਜਪਾ ਦੀ ਟਿਕਟ ‘ਤੇ ਦਿੱਲੀ ਤੋਂ ਜਿੱਤੇ ਹੰਸਰਾਜ ਹੰਸ ਨੂੰ ਵੀ ਇਸ ਵਾਰ ਫਰੀਦਕੋਟ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਇਸ ਵਾਰ ਭਾਜਪਾ ਨੇ ਸੰਨੀ ਦਿਓਲ ਦੀ ਟਿਕਟ ਰੱਦ ਕਰਕੇ ਗੁਰਦਾਸਪੁਰ ਸੀਟ ‘ਤੇ ਸਥਾਨਕ ਆਗੂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਬਣਾਇਆ ਹੈ। ਅੰਮ੍ਰਿਤਸਰ ਤੋਂ, ਭਾਜਪਾ ਨੇ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜੋ ਕਿ ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਵਿੱਚੋਂ ਹਨ, ਜਿਨ੍ਹਾਂ ਨੇ ਸਿੱਖ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਪੰਜਾਬ ’ਚ ਦਲ-ਬਦਲੂ ਘਟਨਾਵਾਂ ਵਧਣ ਤੋਂ ਬਾਅਦ ਹੁਣ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਘਰਾਂ ਨੂੰ ਸੰਭਾਲਣ ’ਚ ਜੁਟ ਗਈਆਂ ਹਨ। ਭਾਜਪਾ ਨੇ ਸਭ ਤੋਂ ਵੱਡੇ ਨੇਤਾਵਾਂ ਨੂੰ ਪਾਰਟੀ ਬਦਲਵਾ ਕੇ ਆਪਣੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।

ਇਸ ਬਾਰੇ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿਚ ਹੁਣ ਲੀਡਰਾਂ ਕੋਲ ਕਾਫੀ ਬਦਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਜਿਸ ਪਾਰਟੀ ਵਿਚ ਆਪਣਾ ਭਵਿੱਖ ਸੁਨਹਿਰਾ ਲੱਗਦਾ ਹੈ, ਉਹ ਉਸ ਵਿਚ ਜਾ ਰਹੇ ਹਨ। ਹੁਣ ਪਾਰਟੀ ਦੀ ਵਿਚਾਰਧਾਰਾ ਜਾਂ ਬੀਤਿਆ ਸਮਾਂ ਕੋਈ ਮਾਅਨੇ ਨਹੀਂ ਰੱਖ ਰਿਹਾ। ਲੀਡਰ ਆਪਣੀ ਸਹੂਲਤ ਨੂੰ ਵੇਖਦੇ ਹੋਏ ਫੈਸਲੇ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...