August 17, 2026, 9:02 pm
----------- Advertisement -----------
HomeNewsBreaking Newsਜਗਰਾਉਂ 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ, 1 ਗੰਭੀਰ ਜ਼ਖ਼ਮੀ

ਜਗਰਾਉਂ ‘ਚ ਭਿਆਨਕ ਸੜਕ ਹਾਦਸਾ, 2 ਦੀ ਮੌਤ, 1 ਗੰਭੀਰ ਜ਼ਖ਼ਮੀ

Published on

----------- Advertisement -----------

 ਲੁਧਿਆਣਾ-ਫ਼ਿਰੋਜ਼ਪੁਰ ਹਾਈਵੇਅ ‘ਤੇ ਗੁਰੂਸਰ ਚੌਕ ਕੋਲ ਐਕਟਿਵਾ ਨੂੰ ਪਿੱਛੇ ਤੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ। ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਡਾਕਟਰਾਂ ਨੇ ਜਗਰਾਉਂ ਤੋਂ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ। ਉਸ ਦੀ ਪਹਿਚਾਣ ਚਰਨਜੀਤ ਸਿੰਘ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੱਥਾ ਟੇਕ ਗੁਰਦੁਆਰਾ ਨਾਨਕਸਰ ਤੋਂ ਵਾਪਸ ਮੋਗਾ ਵੱਲ ਜਾ ਰਹੀ ਸੀ। ਜਿਵੇਂ ਹੀ ਐਕਟਿਵਾ ‘ਤੇ ਸਵਾਰ ਵਿਅਕਤੀ ਗੁਰੂਸਰ ਚੌਕ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਸਵਿਫਟ ਕਾਰ ਨੇ ਐਕਟਿਵਾ ‘ਤੇ ਸਵਾਰ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਤਿੰਨੋਂ ਦੂਰ ਜਾ ਕੇ ਸੜਕ ‘ਤੇ ਡਿੱਗ ਗਏ। ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...